ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਫਿਰੋਜਪੁਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 01 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਦੇ ਸ਼ਡਿਊਲ 'ਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ ਹੁਣ 3 ਅਗਸਤ 2026 ਨੂੰ ਕੀਤਾ ਜਾਵੇਗਾ, ਜਦੋਂ ਕਿ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤੀ ਜਾਵੇਗੀ।
ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਦੀਆਂ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ। ਉਨ੍ਹਾਂ ਸਮੂਹ ਯੋਗ ਨਾਗਰਿਕਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ਼ ਸਮੇਂ ਸਿਰ ਦਰਜ ਕਰਵਾਉਣ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
NEXT STORY