ਲੁਧਿਆਣਾ (ਰਾਜ)- ਬੀਤੇ ਦਿਨੀਂ STF ਦੇ ਇੰਚਾਰਜ ਗੁਰਮੀਤ ਸਿੰਘ ’ਤੇ ਗੰਭੀਰ ਦੋਸ਼ ਲੱਗੇ ਸਨ। ਉਸ ਨੂੰ ਨਸ਼ਾ ਤਸਕਰਾਂ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਸਮੇਤ ਮਾਮਲੇ ਵਿਚ ਗੜਬੜੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਗ੍ਰਿਫ਼ਤਾਰੀ ਮਗਰੋਂ SI ਗੁਰਮੀਤ ਸਿੰਘ ਨੇ DSP 'ਤੇ ਹੀ ਗੰਭੀਰ ਦੋਸ਼ ਲਗਾ ਦਿੱਤੇ ਹਨ। ਗੁਰਮੀਤ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਵਿਖੇ ਮੈਡੀਕਲ ਲਈ ਲਿਆਂਦਾ ਗਿਆ ਤਾਂ ਪੱਤਰਕਾਰਾਂ ਵੱਲੋਂ ਪੁੱਛਣ ’ਤੇ ਉਸ ਨੇ ਕਿਹਾ ਕਿ ਉਸ ਨੇ ਕੁਝ ਨਹੀਂ ਕੀਤਾ, DSP ਵਿਰਕ ਨੇ ਨਸ਼ਾ ਸਮੱਗਲਰਾਂ ਨੂੰ ਛੱਡਿਆ ਹੈ। ਉਸ ’ਤੇ ਲਗਾਏ ਸਾਰੇ ਦੋਸ਼ ਗਲਤ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਦੂਜੇ ਪਾਸੇ STF ਦੇ AIG ਸਨੇਹਦੀਪ ਸ਼ਰਮਾ ਨੇ ਗੁਰਮੀਤ ਸਿੰਘ ਵੱਲੋਂ ਡੀ. ਐੱਸ. ਪੀ. ਵਿਰਕ ’ਤੇ ਲਾਏ ਦੋਸ਼ਾਂ ਬਾਰੇ ਕਿਹਾ ਕਿ ਗੁਰਮੀਤ ਸਿੰਘ ਝੂਠ ਬੋਲ ਰਿਹਾ ਹੈ। ਜਦੋਂ ਉਸ ਦਾ ਸੱਚ ਸਾਹਮਣੇ ਆਇਆ ਤਾਂ ਉਸ ਨੇ DSP ’ਤੇ ਝੂਠੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਬੀਤੀ 17 ਸਤੰਬਰ ਨੂੰ ਮੁਲਜ਼ਮ ਸਬ-ਇੰਸਪੈਕਟਰ ਨੇ ਪਟਿਆਲਾ ਦੇ ਪਿੰਡ ਘੱਗਾ ਦੇ ਚਰਨਜੀਤ ਸਿੰਘ ਚੰਨੀ ਅਤੇ ਰਣਵੀਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 650 ਗ੍ਰਾਮ ਅਫੀਮ ਬਰਾਮਦ ਕੀਤੀ ਸੀ। ਉਥੋਂ ਉਨ੍ਹਾਂ ਨੂੰ ਲੁਧਿਆਣਾ ਲੈ ਆਏ ਪਰ ਉਨ੍ਹਾਂ ਨੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਨੂੰ ਗਲਤ ਦੱਸਿਆ ਕਿ ਉਨ੍ਹਾਂ ਨੇ ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਫੜਿਆ ਹੈ। ਇਸ ਤੋਂ ਬਾਅਦ ਦੋਵੇਂ ਮੁਲਜ਼ਮਾਂ ’ਤੇ ਮੋਹਾਲੀ ਵਿਚ ਕੇਸ ਦਰਜ ਕਰ ਕੇ ਅਗਲੀ ਪੁੱਛਗਿਛ ਸ਼ੁਰੂ ਹੋਈ।
ਜਦੋਂ ਡੀ. ਐੱਸ. ਪੀ. ਸਤਵਿੰਦਰ ਸਿੰਘ ਵਿਰਕ ਨੇ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਨੂੰ ਪਟਿਆਲਾ ਤੋਂ ਫੜਿਆ ਗਿਆ ਅਤੇ ਲੁਧਿਆਣਾ ਵਿਚ ਇਕ ਦਿਨ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਲੋਕੇਸ਼ਨ ਲੁਧਿਆਣਾ ਦੀ ਦੱਸ ਕੇ ਗ੍ਰਿਫਤਾਰੀ ਪਾਈ ਗਈ ਸੀ। ਮਾਮਲਾ ਸ਼ੱਕੀ ਹੋਣ ਕਾਰਨ ਡੀ. ਐੱਸ. ਪੀ. ਵਿਰਕ ਨੇ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਜਦੋਂ ਉਨ੍ਹਾਂ ਨੇ ਇਸ ਸਬੰਧੀ ਐੱਸ. ਆਈ. ਗੁਰਮੀਤ ਸਿੰਘ ਤੋਂ ਪੁੱਛਗਿਛ ਕੀਤੀ ਤਾਂ ਉਹ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਜਾਂਚ ਵਿਚ ਪਾਇਆ ਗਿਆ ਕਿ ਗੁਰਮੀਤ ਸਿੰਘ ਨੇ ਆਪਣੇ ਅਹੁਦੇ ਦੀ ਗਲਤ ਵਰਤੋਂ ਕਰ ਕੇ ਪ੍ਰਾਈਵੇਟ ਲੋਕਾਂ ਨਾਲ ਮਿਲ ਕੇ ਇਨ੍ਹਾਂ ਲੋਕਾਂ ਨੂੰ ਪਟਿਆਲਾ ਤੋਂ ਫੜਿਆ ਅਤੇ ਹੋਰ ਲੋਕੇਸ਼ਨ ਤੋਂ ਉਨ੍ਹਾਂ ਨੂੰ ਫੜਿਆ ਦੱਸਿਆ, ਜਿਸ ਤੋਂ ਬਾਅਦ ਮੁਲਜ਼ਮ ਐੱਸ. ਆਈ. ਗੁਰਮੀਤ ਸਿੰਘ, ਉਸ ਦੇ ਸਾਥੀਆਂ ਨਰਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਖਿਲਾਫ ਧਾਰਾ 127(2), 61(2) ਬੀ. ਐੱਨ. ਐੱਸ. 2023 ਅਤੇ 59(2) ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਹਜ਼ਾਰ ਤੋਂ 5 ਲੱਖ ਵਾਲੇ ਡਿਫਾਲਟਰਾਂ ਦੀਆਂ ਲਿਸਟਾਂ ਤਿਆਰ, ਕੁਨੈਕਸ਼ਨ ਕੱਟਣ ਸਬੰਧੀ ਹੋਵੇਗੀ ਵੱਡੀ ਕਾਰਵਾਈ
NEXT STORY