ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਰਕਾਰ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਦੇ ਫੂਕੇ ਜਾ ਰਹੇ ਪਿੰਡਾਂ ਅੰਦਰ ਪੁਤਲਿਆਂ ਅਤੇ ਰੋਸ ਮੁਜਾਹਾਰਿਆਂ ਦੀ ਲੜੀ ਤਹਿਤ ਪਿੰਡ ਛਾਪਾ, ਦੋਦੇ ਨਹਿਰ ਪੁਲ 'ਤੇ ਪਾਰਟੀ ਦੇ ਆਗੂ ਸਵਿੰਦਰ ਸਿੰਘ ਦੋਦੇ, ਕਸ਼ਮੀਰ ਸਿੰਘ ਪੰਡੋਰੀ ਰੋਮਾਣਾ ਅਤੇ ਪ੍ਰਗਟ ਸਿੰਘ ਗੰਡੀਵਿੰਡ ਦੀ ਅਗਵਾਈ 'ਚ ਪੁਤਲਾ ਫੂਕਿਆ ਗਿਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸਾਥੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖੀ ਵੱਲੋਂ ਕਾਂਗਰਸ ਪਾਰਟੀ ਦਾ ਨੁਮਾਇੰਦਾ ਬਣ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਆਸੀ ਇਸ਼ਾਰੇ 'ਤੇ ਬੇਦੋਸ਼ੇ ਲੋਕਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਦਰਜ ਕੀਤੇ ਗਏ ਝੂਠੇ ਪਰਚੇ ਜੇਕਰ ਜਲਦੀ ਰੱਦ ਨਹੀਂ ਕੀਤੇ ਜਾਂਦੇ ਤਾਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵੱਲੋਂ ਸੰਘਰਸ਼ ਨੂੰ ਜਾਰੀ ਰੱਖਦਿਆਂ ਪੁਲਸ ਅਤੇ ਸਿਆਸੀ ਆਗੂ ਦੇ ਪੁੱਤਲੇ ਫੂਕੇ ਜਾਣਗੇ। ਰੋਸ ਮੁਜ਼ਾਹਰੇ ਦੌਰਾਨ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ ਝਬਾਲ, ਬਲਦੇਵ ਸਿੰਘ ਭੈਲ, ਹਰਦੀਪ ਸਿੰਘ ਰਸੂਲਪੁਰ ਅਤੇ ਜਸਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਹਲਕੇ ਅੰਦਰ ਝੂਠੇ ਪਰਚਿਆਂ ਦੀ ਰਾਜਨੀਤੀ ਪੁਰਾਣੀ ਅਕਾਲੀ ਸਰਕਾਰ ਦੇ ਪੂਰਣਿਆਂ 'ਤੇ ਚੱਲ ਰਹੀ ਹੈ। ਸਰਕਾਰ ਦੇ ਨੁਮਾਇੰਦੇ ਦੇ ਇਸ਼ਾਰੇ 'ਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖੀ ਵੱਲੋਂ ਜਮਹੂਰੀ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਨੇ ਥਾਣਾ ਮੁੱਖੀ ਸਰਾਏ ਅਮਾਨਤ ਖਾਂ ਦੇ ਮੁੱਖੀ ਦੇ ਇਥੋਂ ਤਰੁੰਤ ਤਬਾਦਲੇ ਦੀ ਮੰਗ ਕਰਦਿਆਂ ਕਿਹਾ ਕਿ ਦਰਜ ਗਏ ਪਰਚਿਆਂ ਨੂੰ ਜੇਕਰ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਪ੍ਰਚੰਡ ਕੀਤਾ ਜਾਵੇਗਾ। ਇਸ ਮੌਕੇ ਗੁਰਐਪਲ ਸਿੰਘ ਚੀਮਾ, ਸਿੰਗਾਰਾ ਸਿੰਘ ਅਮੀਸ਼ਾਹ, ਹਰਪਾਲ ਸਿੰਘ ਪੰਡੋਰੀ ਤਖਤਮੱਲ ਅਤੇ ਪ੍ਰਗਟ ਸਿੰਘ ਗੰਡੀਵਿੰਡ ਆਦਿ ਹਾਜ਼ਰ ਸਨ।
ਜਲੰਧਰ: ਜੋਤੀ ਚੌਕ ਨੇੜੇ ਟੀ.ਟੀ.ਐੱਸ. ਸ਼ੋਅਰੂਮ 'ਤੇ ਚੋਰਾਂ ਨੇ ਦਿੱਤਾ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ
NEXT STORY