ਅੰਮ੍ਰਿਤਸਰ (ਪੁਰੀ) - ਸ੍ਰੀ ਆਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ । ਇਸ ਤੋਂ ਪਹਿਲਾਂ ਸਿੰਘ ਸਹਿਬਾਨ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। 11:00 ਵਜੇ ਸਿੰਘ ਸਹਿਬਾਨ ਨੇ ਇਸ ਤੋਂ ਪਹਿਲਾਂ ਸਲਾਹਕਾਰ ਕਮੇਟੀ ਨਾਲ ਮੀਟਿੰਗ ਕੀਤੀ ਹੈ। ਸ੍ਰੀ ਆਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਸੁੱਚਾ ਸਿੰਘ ਲੰਗਾਹ ਦੇ ਮਸਲੇ ਤੇ ਵਿਸ਼ੇਸ਼ ਮੀਟਿੰਗ ਹੋ ਰਹੀ ਹੈ, ਜਿਸ 'ਚ ਉਸ ਦੇ ਵਿਰੁੱਧ ਕੋਈ ਵੀ ਫੈਸਲਾ ਲਿਆ ਜਾ ਸਕਦਾ ਹੈ । ਇਹ ਵੀ ਪਤਾ ਲੱਗਾ ਹੈ ਕਿ ਰਾਤੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਰਬਾਰ ਸਾਹਿਬ ਪੁੱਜੇ ਸਨ ਤਾਂ ਉਨ੍ਹਾਂ ਵੱਲੋਂ ਕੋਈ ਗੱਲ ਕਿਸੇ ਜ਼ਿੰਮੇਵਾਰ ਦੇ ਨਾਲ ਕੀਤੀ ਗਈ, ਪਰ ਇਸ ਗਲ ਦੀ ਜਿਆਦਾ ਸੰਭਾਵਨਾ ਹੈ ਕਿ ਫੈਸਲਾ ਸੁੱਚਾ ਸਿੰਘ ਲੰਗਾਹ ਦੇ ਵਿਰੁੱਧ ਹੀ ਆਉਣਾ ਹੈ । ਸਰਬੱਤ ਖਾਲਸਾ ਧਿਰ ਦੇ ਜੱਥੇਦਾਰ ਕੱਲ ਦੇ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕ ਚੁੱਕੇ ਹਨ ।
ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਸੁੱਚਾ ਸਿੰਘ ਲੰਗਾਹ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਲੰਗਾਹ ਨੂੰ ਪੰਥ 'ਚੋਂ ਛੇਕਿਆ ਗਿਆ ਹੈ। ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਐਲਾਨ ਕੀਤਾ ਹੈ ਕਿ ਲੰਗਾਹ ਨੂੰ ਕਿਸੇ ਵੀ ਸੰਸਥਾ 'ਚ ਜਗ੍ਹਾ ਨਾ ਦਿੱਤੀ ਜਾਵੇ।
ਇਥੇ ਜ਼ਿਕਰਯੋਗ ਹੈ ਕਿ ਸਰਬਤ ਖਾਲਸਾ ਵਲੋਂ ਪਹਿਲਾਂ ਹੀ ਲੰਗਾਹ ਨੂੰ ਪੰਥ 'ਚੋਂ ਛੇਕਿਆ ਜਾ ਚੁੱਕਿਆ ਹੈ। ਲੰਗਾਹ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਵੀ ਭੇਜਿਆ ਜਾਵੇਗਾ।
ਅਕਾਲੀ-ਕਾਂਗਰਸ ਗੱਠਜੋੜ ਨਾਲ ਬਣੀ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ 'ਤੇ ਪਿਆ ਕਾਲਾ ਪਰਛਾਵਾਂ
NEXT STORY