ਅੰਮ੍ਰਿਤਸਰ, (ਦਲਜੀਤ)- ਪੰਜਾਬ ਪੈਨਸ਼ਨਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਵੱਲੋਂ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਰਿਆਲਟੋ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਛੀਨਾ, ਸੱਤਿਆਪਾਲ ਗੁਪਤਾ, ਜਸਵੰਤ ਰਾਏ, ਵਿਕਾਸ ਕੁਮਾਰ, ਜੋਗਿੰਦਰ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਤੇ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ ਮੌਜੂਦਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ ਹੈ। ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਦੇ ਵਾਅਦੇ ਕੀਤੇ ਸਨ, ਜੋ ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਪੂਰੇ ਨਹੀਂ ਹੋਏ। ਸਰਕਾਰ ਦੇ ਨਾਂਹ-ਪੱਖੀ ਵਤੀਰੇ ਨੂੰ ਦੇਖਦਿਆਂ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਹ ਹਨ ਮੁੱਖ ਮੰਗਾਂ : ਠੇਕਾ ਅਾਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਮਹਿੰਗਾਈ ਭੱਤੇ ਸਮੇਤ ਬਾਕੀ ਬਕਾਏ ਜਾਰੀ ਕੀਤੇ ਜਾਣ, 2004 ਵਾਲੀ ਪੈਨਸ਼ਨ ਸਕੀਮ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸੇਵਾਮੁਕਤ ਮੁਲਾਜ਼ਮਾਂ ਦੇ ਲਾਭ ਸਮੇਂ ਸਿਰ ਦਿੱਤੇ ਜਾਣ, ਮੁਲਾਜ਼ਮਾਂ ਵਿਰੋੋਧੀ ਪੱਤਰਾਂ ਨੂੰ ਰੱਦ ਕੀਤਾ ਜਾਵੇ ਆਦਿ।
ਇਹ ਸਨ ਮੌਜੂਦ : ਇਸ ਮੌਕੇ ਸ਼ਿਵ ਨਰਾਇਣ, ਮਨਜੀਤ ਸਿੰਘ, ਨਰਿੰਦਰ ਸਿੰਘ ਬੱਲ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਰਮੇਸ਼ ਕੁਮਾਰ ਸ਼ਰਮਾ, ਹਰਜੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਚਮਨ ਲਾਲ, ਬਲਰਾਜ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਲਖਬੀਰ ਸਿੰਘ, ਮਹਿੰਦਰ ਸਿੰਘ, ਰਜਿੰਦਰਪਾਲ ਕੌਰ, ਬਲਕਾਰ ਸਿੰਘ, ਮਨਿੰਦਰ ਸਿੰਘ, ਰਾਜਪਾਲ ਸਿੰਘ, ਦੇਵੀ ਦਿਆਲ, ਨਰਿੰਦਰ ਕੌਰ, ਅਜੀਤ ਸਿੰਘ ਆਦਿ ਹਾਜ਼ਰ ਸਨ।
ਐੱਲ. ਪੀ. ਯੂ. 'ਚ ਦਾਖਲਾ ਲੈਣ ਦੀ ਆਖਰੀ ਤਰੀਕ 31 ਜੁਲਾਈ
NEXT STORY