ਲੁਧਿਆਣਾ (ਤਰੁਣ) : ਬੀਤੀ ਰਾਤ ਮਾਧੋਪੁਰੀ ਦੇ ਨੇੜੇ ਇਕ ਤੇਜ਼ ਰਫਤਾਰ ਟੈਂਪੂ ਦੇ ਡਰਾਈਵਰ ਨੇ ਇਕ ਰਿਕਸ਼ਾ ਚਾਲਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰਿਕਸ਼ਾ ਚਾਲਕ ਲੱਲਨ ਯਾਦਵ (35) ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ਰਾਬ ਦੇ ਨਸ਼ੇ ਵਿਚ ਧੁੱਤ ਟੈਂਪੂ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੰਗਲਵਾਰ ਨੂੰ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਮੁਲਜ਼ਮ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਪਤੀ ਦੀ ਮੌਤ ਨਾਲ ਪਤਨੀ ਅਤੇ 3 ਬੱਚਿਆਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲਾ ਇਸ ਦੁਨੀਆਂ ਵਿਚ ਨਹੀਂ ਹੈ। ਇਸ ਗੱਲ ਨੂੰ ਲੈ ਕੇ ਪਤਨੀ ਕਈ ਵਾਰ ਬੇਹੋਸ਼ ਹੋ ਚੁੱਕੀ ਹੈ। ਥਾਣਾ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ 35 ਸਾਲਾ ਰਿਕਸ਼ਾ ਚਾਲਕ ਲੁਧਿਆਣਾ 'ਚ ਆਪਣੀ ਪਤਨੀ ਅਤੇ 3 ਬੱਚਿਆਂ ਦੇ ਨਾਲ ਰਹਿੰਦਾ ਸੀ। ਲੱਲਣ ਮੂਲ ਰੂਪ 'ਚ ਅਰੜੀਆਂ ਬਿਹਾਰ ਦਾ ਰਹਿਣ ਵਾਲਾ ਸੀ। ਰਿਕਸ਼ਾ ਚਲਾ ਕੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਸੋਮਵਾਰ ਰਾਤ ਲਗਭਗ 10 ਵਜੇ ਇਕ ਤੇਜ਼ ਰਫਤਾਰ ਟੈਂਪੂ ਦੇ ਡਰਾਈਵਰ ਨੇ ਸ਼ਰਾਬ ਦੇ ਨਸ਼ੇ ਰਿਕਸ਼ਾ ਚਾਲਕ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਲੱਲਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਆਗਾਮੀ ਵਿਧਾਨ ਸਭਾ ਚੋਣਾਂ 'ਤੇ ਭਾਜਪਾ ਨੇਤਾ ਦਾ ਵੱਡਾ ਬਿਆਨ
ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ 'ਤੇ ਟੈਂਪੂ ਚਾਲਕ ਖ਼ਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕੀਤੀ। ਪੁਲਸ ਨੇ ਮੰਗਲਵਾਰ ਨੂੰ ਡਰਾਈਵਰ ਰਾਕੇਸ਼ ਕੁਮਾਰ ਮੂਲ ਨਿਵਾਸੀ ਜੰਮੂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੰਚਾਰਜ ਨੇ ਦੱਸਿਆ ਕਿ ਟੈਂਪੂ ਦੇ ਮਾਲਕ ਨੇ ਟਰਾਂਸਪੋਰਟ ਨਗਰ ਸਥਿਤ ਇਕ ਕੰਪਨੀ ਨੂੰ ਟੈਂਪੂ ਕਿਰਾਏ 'ਤੇ ਦਿੱਤਾ ਹੋਇਆ ਸੀ। ਸੋਮਵਾਰ ਰਾਤ ਮੁਲਜ਼ਮ ਰਾਕੇਸ਼ ਨੇ ਚਾਬੀ ਲਈ ਅਤੇ ਸੌਣ ਲਈ ਸ਼ਹਿਰ ਵੱਲ ਜਾ ਰਿਹਾ ਸੀ, ਜਿਸ ਨੇ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ। ਨਸ਼ੇ ਵਿਚ ਟੱਲੀ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਸ ਨੇ ਮ੍ਰਿਤਕ ਲੱਲਣ ਯਾਦਵ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ। ਉਥੇ ਬੁੱਧਵਾਰ ਨੂੰ ਮੁਲਜ਼ਮ ਰਾਕੇਸ਼ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਟੈਂਪੂ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ : ਕੇਂਦਰ ਦੀ ਪੰਜਾਬ ਨੂੰ ਮੁੜ ਫਿਟਕਾਰ, 24,000 ਕਰੋੜ ਦੀ ਫਸਲ ਅਦਾਇਗੀ ਰਕਮ ਦਾ ਵੇਰਵਾ ਗਾਇਬ!
ਕੈਪਟਨ ਨੂੰ ਚਾਹੀਦਾ ਹੈ ਦਿੱਲੀ ਧਰਨੇ ਦੀ ਥਾਂ ਮਰਨ ਵਰਤ ਰੱਖੇ: ਸੁਖਬੀਰ ਬਾਦਲ
NEXT STORY