ਚੰਡੀਗੜ੍ਹ : ਰਾਸ਼ਟਰੀ ਭਾਰਤੀ ਮਿਲਟਰੀ ਕਾਲਜ (ਆਰ.ਆਈ.ਐੱਮ.ਸੀ.) ਦੇਹਰਾਦੂਨ, ਉੱਤਰਾਖੰਡ ਨੇ ਜੁਲਾਈ 2023 ਦੀ ਟਰਮ ਲਈ 8ਵੀਂ ਜਮਾਤ 'ਚ ਦਾਖਲੇ ਵਾਸਤੇ ਲੜਕਿਆਂ ਤੇ ਲੜਕੀਆਂ ਤੋਂ ਅਰਜ਼ੀਆਂ ਮੰਗੀਆਂ ਹਨ। ਦਾਖਲੇ ਲਈ ਲਿਖਤੀ ਪ੍ਰੀਖਿਆ 3 ਦਸੰਬਰ 2022 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ। ਇਹ ਜਾਣਕਾਰੀ ਬੁੱਧਵਾਰ ਇੱਥੇ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੀ ਉਮਰ ਸਾਢੇ 11 ਸਾਲ ਤੋਂ ਘੱਟ ਅਤੇ 1 ਜੁਲਾਈ 2023 ਨੂੰ 13 ਸਾਲ ਦੀ ਨਹੀਂ ਹੋਣੀ ਚਾਹੀਦੀ, ਭਾਵ ਉਨ੍ਹਾਂ ਦਾ ਜਨਮ 2 ਜੁਲਾਈ 2010 ਤੋਂ ਪਹਿਲਾਂ ਅਤੇ 1 ਜਨਵਰੀ 2012 ਤੋਂ ਬਾਅਦ ਨਹੀਂ ਹੋਇਆ ਹੋਣਾ ਚਾਹੀਦਾ। ਉਹ ਜਾਂ ਤਾਂ 7ਵੀਂ ਜਮਾਤ 'ਚ ਪੜ੍ਹ ਰਹੇ ਹੋਣੇ ਚਾਹੀਦੇ ਹਨ ਜਾਂ ਆਰ.ਆਈ.ਐੱਮ.ਸੀ. ਵਿੱਚ ਦਾਖਲੇ ਦੇ ਸਮੇਂ ਭਾਵ 1 ਜੁਲਾਈ 2023 ਨੂੰ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 7ਵੀਂ ਜਮਾਤ ਪਾਸ ਕਰ ਚੁੱਕੇ ਹੋਣ।
ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10
ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਤੇ ਆਮ ਗਿਆਨ ਸਮੇਤ 3 ਪੇਪਰ ਸ਼ਾਮਲ ਹੋਣਗੇ, ਜਦੋਂ ਕਿ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ ਉਨ੍ਹਾਂ ਉਮੀਦਵਾਰਾਂ ਲਈ ਹੋਵੇਗੀ, ਜੋ ਲਿਖਤੀ ਪ੍ਰੀਖਿਆ ਵਿੱਚ ਕੁਆਲੀਫਾਈ ਕਰਦੇ ਹਨ। ਜ਼ੁਬਾਨੀ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਦੱਸੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇੰਟਰਵਿਊ ਸਮੇਤ ਹਰੇਕ ਪੇਪਰ ਵਿੱਚ ਘੱਟੋ-ਘੱਟ ਪਾਸ ਅੰਕ 50 ਫ਼ੀਸਦੀ ਹੋਣਗੇ। ਡਾਇਰੈਕਟਰ ਨੇ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐੱਮ.ਸੀ. ਦੀ ਵੈੱਬਸਾਈਟ 'ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦਾ ਆਨਲਾਈਨ ਭੁਗਤਾਨ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁਗਤਾਨ ਪ੍ਰਾਪਤ ਹੋਣ ‘ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਦੁਆਰਾ ਹੀ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਕੀ ਨਾਜਾਇਜ਼ ਉਸਾਰੀ ਮਾਲਕਾਂ ਲਈ ਵਰਦਾਨ ਸਾਬਿਤ ਹੋ ਰਹੇ ਨੇ ਸਰਕਾਰੀ ਨੋਟਿਸ, ਪੜ੍ਹੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਉਮੀਦਵਾਰ ਡਿਮਾਂਡ ਡਰਾਫਟ ਰਾਹੀਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐੱਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐੱਮ.ਸੀ. ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ (ਕੋਡ 01576) ਉੱਤਰਾਖੰਡ ਭੇਜ ਕੇ ਵੀ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐੱਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਸਰਕਾਰ ਵੱਲੋਂ ਕੀਤੀਆਂ ਬਦਲੀਆਂ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰ ਰਹੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ
ਉਨ੍ਹਾਂ ਦੱਸਿਆ ਕਿ ਅਰਜ਼ੀ 2 ਪਰਤਾਂ ਵਿੱਚ ਹੋਵੇ, ਜਿਸ ਦੇ ਨਾਲ 3 ਪਾਸਪੋਰਟ ਸਾਈਜ਼ ਫੋਟੋਆਂ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ੁਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ, ਅਨਸੂਚਿਤ/ਅਨਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫਿਕੇਟ, ਜਿਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ, ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਾਰੀਖ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਏ, ਜ਼ਰੂਰੀ ਹਨ। ਜ਼ਿਕਰਯੋਗ ਹੈ ਕਿ ਅਰਜ਼ੀਆਂ 15 ਅਕਤੂਬਰ 2022 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਚੰਡੀਗੜ੍ਹ ਦੇ ਸੈਕਟਰ 21-ਡੀ ਸਥਿਤ ਸੈਨਿਕ ਭਵਨ ਵਿਖੇ ਪਹੁੰਚਣੀਆਂ ਜ਼ਰੂਰੀ ਹਨ। 15 ਅਕਤੂਬਰ 2022 ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸੂਬੇ 'ਚ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ
NEXT STORY