ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ 17 ਸਾਲ ਸੇਵਾ ਨਿਭਾਈ ਗਈ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - "ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ..."; ਜਾਣੋ ਕਿਸ ਗੱਲੋਂ ਭੜਕੇ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ 'ਤੇ ਜਾਰੀ ਬਿਆਨ ਵਿਚ ਕਿਹਾ ਗਿਆ, "ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਰਦਾਰ ਮੇਜਰ ਸਿੰਘ ਸਵੱਦੀ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਸਵਰਗ ਸਿਧਾਰ ਹਏ ਹਨ। ਸਵੱਦੀ ਸਾਬ੍ਹ ਨੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਸਾਲ ਨਿਸ਼ਕਾਮ ਸੇਵਾ ਕੀਤੀ। ਉਨ੍ਹਾਂ ਅਕਾਲੀ ਮੋਰਚਿਆਂ ਵਿਚ ਹਮੇਸ਼ਾ ਮੂਹਰੇ ਹੋ ਲੜਾਈ ਲੜੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ। ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਦੁੱਖ ਦੀ ਘੜੀ ਵਿਚ ਸਰਦਾਰ ਸਰਬਜੋਤ ਸਿੰਘ ਸਵੱਦੀ ਨਾਲ ਦੁੱਖ ਪ੍ਰਗਟ ਕਰਦਾ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
NEXT STORY