ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ 'ਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।
ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਨੇ ਡਿਫਾਲਟਰਾਂ 'ਤੇ ਕਰ ਦਿੱਤੀ ਵੱਡੀ ਕਾਰਵਾਈ, ਪੂਰੇ ਸ਼ਹਿਰ ਵਿਚ ਛਾਇਆ ਘੁੱਪ ਹਨੇਰਾ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ : ਅੱਜ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਪੁਲਸ, ਕਿਸੇ ਸਮੇਂ ਵੀ ਹੋ ਸਕਦੈ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ, ਜਨਮਦਿਨ 'ਤੇ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
NEXT STORY