ਪਟਿਆਲਾ : ਪਟਿਆਲਾ ਵਿਚ ਵਾਪਰੇ ਕਰਨਲ ਪੁਸ਼ਪਿੰਦਰ ਬਾਠ ਨਾਲ ਕੁੱਟਮਾਰ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਸਾਰੇ ਮਾਮਲੇ ਵਿਚ ਅੱਜ ਕਰਨਲ ਪੁਸ਼ਪਿੰਦਰ ਦੀ ਪਤਨੀ ਕੈਮਰੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕੈਮਰੇ ਸਾਹਮਣੇ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਕਹੀ ਹੈ।
ਚਿੱਟੇ ਦਿਨ ਲੁਟੇਰੇ ਬਜ਼ੁਰਗ ਕਿਸਾਨ ਤੋਂ ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ
ਪੱਤਰਕਾਰਾਂ ਨਾਲ ਗੱਲ ਕਰਦਿਆਂ ਰਿਤੂ ਬਾਠ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚ ਸਾਰਿਆਂ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਉਨ੍ਹਾਂ ਦੇ ਪਤੀ ਦੀ ਗਲਤੀ ਨਿਕਲਦੀ ਹੈ ਤਾਂ ਉਹ ਉਨ੍ਹਾਂ ਖਿਲਾਫ ਦੀ ਖੜ੍ਹੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਬਣਾਈ ਗਈ ਸਿੱਟ ਉੱਤੇ ਭਰੋਸਾ ਨਹੀਂ ਹੈ।
ਵੀਡੀਓ ਵਿਚ ਦੇਖੋ ਹੋਰ ਕੀ ਬੋਲੇ ਰਿਤੂ ਬਾਠ...
ਚਿੱਟੇ ਦਿਨ ਲੁਟੇਰੇ ਬਜ਼ੁਰਗ ਕਿਸਾਨ ਤੋਂ ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ
NEXT STORY