ਗੁਰਦਾਸਪੁਰ : ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਲਗਾਤਾਰ ਆਵਾਜ਼ ਚੁੱਕਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਬੀਤੇ ਦਿਨੀਂ ਫਿਰੋਜ਼ਪੁਰ ਪੁਲਸ ਅਤੇ ਆਬਕਾਰੀ ਵਿਭਾਗ ਵਲੋਂ ਸਤਲੁਜ ਦਰਿਆ ਵਿਚ ਵਹਾਈ ਗਈ ਸਵਾ ਲੱਖ ਲੀਟਰ ਲਾਹਣ ਦੇ ਮਾਮਲੇ 'ਤੇ ਬਾਜਵਾ ਨੇ ਮੁੱਖ ਮੰਤਰੀ ਨੂੰ ਚਿਠੀ ਲਿਖ ਕੇ ਨਰਾਜ਼ਗੀ ਅਤੇ ਹੈਰਾਨੀ ਪ੍ਰਗਟ ਕੀਤੀ ਹੈ। ਬਾਜਵਾ ਨੇ ਆਖਿਆ ਕਿ 20 ਮਈ ਨੂੰ ਫਿਰੋਜ਼ਪੁਰ ਪੁਲਸ ਅਤੇ ਆਬਕਾਰੀ ਵਿਭਾਗ ਨੇ ਸਵਾ ਲੱਖ ਲੀਟਰ ਲਾਹਣ ਬਰਾਮਦ ਕੀਤੀ ਸੀ ਜਿਸ ਨੂੰ ਉਨ੍ਹਾਂ ਸਤਲੁਜ ਦਰਿਆ ਵਿਚ ਵਹਾਅ ਦਿੱਤਾ। ਇਸ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਦੇ ਮਹਿਕਮੇ ਹੀ ਪੰਜਾਬ ਦੇ ਦਰਿਆਵਾਂ ਨੂੰ ਗੰਧਲਾ ਕਰਦੇ ਰਹਿਣਗੇ ਤਾਂ ਆਮ ਲੋਕਾਂ 'ਤੇ ਇਸ ਦਾ ਕੀ ਅਸਰ ਪਵੇਗਾ।
ਇਹ ਵੀ ਪੜ੍ਹੋ : ਆਉਂਦੇ ਦਿਨਾਂ 'ਚ ਅਸਮਾਨੋਂ ਵਰ੍ਹੇਗੀ ਅੱਗ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਰੈੱਡ ਅਲਰਟ ਜਾਰੀ
ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਬਾਜਵਾ ਨੇ ਕਿਹਾ ਕਿ 2018 ਵਿਚ ਕੀੜੀ ਅਫਗਾਨਾ ਮਿਲ ਵਲੋਂ ਬਿਆਸ ਦਰਿਆ ਨੂੰ ਗੰਧਲਾ ਕਰਨ 'ਤੇ ਪੰਜ ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ, ਜਦਕਿ ਹੁਣ ਪੰਜਾਬ ਸਰਕਾਰ ਦੇ ਆਪਣੇ ਹੀ ਅਧਿਕਾਰੀ ਨਿਯਮਾਂ ਨੂੰ ਤੋੜ ਰਹੇ ਹਨ। ਬਾਜਵਾ ਨੇ ਆਖਿਆ ਕਿ ਜੇਕਰ ਇੰਝ ਹੀ ਦਰਿਆਵਾਂ ਅਤੇ ਨਹਿਰਾ ਨੂੰ ਗੰਧਲਾ ਕੀਤਾ ਜਾਂਦਾ ਰਿਹਾ ਤਾਂ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਹੁਣ ਇੰਝ ਹੋਵੇਗੀ ਦੁੱਧ ਦੀ ਪਰਖ
ਕੈਂਡਲ ਮਾਰਚ ਦੌਰਾਨ ਜਲੰਧਰ ਪੁਲਸ ਵਲੋਂ ਸੁਖਪਾਲ ਖਹਿਰਾ ਗ੍ਰਿਫਤਾਰ
NEXT STORY