ਮੋਹਾਲੀ (ਜੱਸੋਵਾਲ) : ਇੱਥੇ ਆਰ. ਐੱਮ. ਪੀ. ਡਾਕਟਰਾਂ ਨੇ ਵੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਨਾਂ 'ਤੇ ਉਨ੍ਹਾਂ ਨੂੰ ਬਿਨਾਂ ਕਾਰਨ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ, ਸਗੋਂ ਕਲੀਨਿਕਲੀ ਐਸਟੈਬਲਿਸ਼ਮੈਂਟ ਬਿੱਲ ਲੈ ਕੇ ਉਨ੍ਹਾਂ ਦਾ ਰੋਜ਼ਗਾਰ ਵੀ ਖੋਹਿਆ ਜਾ ਰਿਹਾ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ 'ਚ ਸੈਂਕੜਿਆਂ ਦੀ ਗਿਣਤੀ 'ਚ ਆਏ ਆਰ. ਐੱਮ. ਪੀ. ਡਾਕਟਰਾਂ ਨੇ ਸੋਮਵਾਰ ਨੂੰ ਮੋਹਾਲੀ ਦੇ ਡੀ. ਸੀ. ਕੰਪਲੈਕਸ ਬਾਹਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਾਅਦ 'ਚ ਮੋਹਾਲੀ ਦੇ ਡੀ. ਸੀ. ਨੂੰ ਮੰਗ ਪੱਤਰ ਵੀ ਸੌਂਪਿਆ।
ਡਾਕਟਰਾਂ ਵਲੋਂ ਸਰਕਾਰ ਨੂੰ ਕਲੀਨਿਕਲ ਐਸਟੈਬਲਿਸ਼ਮੈਂਟ ਬਿੱਲ ਵਾਪਸ ਲੈਣ ਦੀ ਮੰਗ ਕੀਤੀ ਅਤੇ ਨਾਲ ਹੀ ਨਵਾਂ ਕਾਨੂੰਨ ਬਣਾ ਕੇ ਰੈਫਰੈਂਸ ਕੋਰਸ ਸ਼ੁਰੂ ਕਰਕੇ ਪ੍ਰੈਕਟਿਸ ਕਰਨ ਦੇ ਅਧਿਕਾਰ ਦੇਣ ਦੀ ਗੱਲ ਕਹੀ। ਡਾਕਟਰਾਂ ਦਾ ਕਹਿਣਾ ਹੈ ਕਿ ਪਿੰਡਾਂ 'ਚ ਮੈਡੀਕਲ ਪ੍ਰੈਕਟਿਸ ਕਰਕੇ ਗਰੀਬ ਲੋਕਾਂ ਦੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਅਤੇ ਕਈ ਡਾਕਟਰ ਤਾਂ 30-40 ਸਾਲਾਂ ਤੋਂ ਜ਼ਿਆਦਾ ਸਮੇਂ 'ਚ ਇਸ ਕੰਮ ਨਾਲ ਜੁੜੇ ਹੋਏ ਹਨ ਅਤੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ, ਜਦੋਂ ਕਿ ਪਿੰਡਾਂ 'ਚ 2 ਵਜੇ ਤੋਂ ਬਾਅਦ ਸਰਕਾਰੀ ਤੌਰ 'ਤੇ ਕੋਈ ਸਿਹਤ ਸਹੂਲਤ ਮੁੱਹਈਆ ਨਹੀਂ ਹੈ, ਸਗੋਂ ਪਿੰਡਾਂ ਦੇ ਡਾਕਟਰ ਹੀ ਇਹ ਸਹੂਲਤ ਮੁਹੱਈਆ ਕਰਾਉਂਦੇ ਹਨ ਪਰ ਹੁਣ ਸਰਕਾਰ ਕਲੀਨਿਕਲ ਐਸਟੈਬਲਿਸ਼ਮੈਂਟ ਬਿੱਲ ਲਿਆ ਕੇ ਉਨ੍ਹ੍ਹਾਂ ਦਾ ਰੋਜ਼ਗਾਰ ਖੋਹ ਰਹੀ ਹੈ। ਇਸ ਲਈ ਕੰਮ ਕਰਨ ਵਾਲੇ ਡਾਕਟਰਾਂ ਨੂੰ ਤਜ਼ੁਰਬੇ ਦੇ ਆਧਾਰ 'ਤੇ ਰਜਿਸਟ੍ਰੇਸ਼ਨ ਕਰਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ।
ਨੌਕਰੀ ਨਹੀਂ ਮਿਲੀ ਤਾਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਕਈ ਪਰਿਵਾਰ
NEXT STORY