ਹੁਸ਼ਿਆਰਪੁਰ,(ਅਮਰਿੰਦਰ): ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਪਿੰਡ ਘਾਸੀਪੁਰ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਸਵਾਰ 35 ਸਾਲਾ ਰੋਹਿਤ ਸ਼ਰਮਾ ਪੁੱਤਰ ਓਮ ਪ੍ਰਕਾਸ਼ ਵਾਸੀ ਭੂੰਗਾ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਉਸਦੀ ਪਤਨੀ ਸਰਿਤਾ ਸ਼ਰਮਾ ਤੇ ਮਾਸੂਮ ਬੇਟੀ ਮੰਨਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਰੋਹਿਤ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੀ ਪੁਲਸ ਮਾਮਲੇ ਦੀ ਜਾਂਚ 'ਚ ਜੁਟ ਗਈ।
ਦੋਵੇਂ ਪਰਿਵਾਰਾਂ ਦਾ ਇਕਲੌਤਾ ਚਿਰਾਗ ਸੀ ਰੋਹਿਤ
ਅੱਜ ਸ਼ਾਮ ਸਿਵਲ ਹਸਪਤਾਲ ਵਿਖੇ ਮ੍ਰਿਤਕ ਰੋਹਿਤ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਹਿਤ ਸ਼ਰਮਾ ਕਰੀਬ 4 ਵਜੇ ਪਤਨੀ ਸਰਿਤਾ ਤੇ ਬੇਟੀ ਮੰਨਤ ਨਾਲ ਆਪਣੇ ਪਲਸਰ ਮੋਟਰਸਾਈਕਲ 'ਤੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਆ ਰਹੇ ਸਨ ਕਿ ਇਸ ਦੌਰਾਨ ਪਿੰਡ ਘਾਸੀਪੁਰ ਦੇ ਕੋਲ ਪਿੱਛੋਂ ਆ ਰਹੇ ਇਕ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਤੇ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਪਿਆ। ਹਾਦਸੇ 'ਚ ਸਿਰ 'ਚ ਗੰਭੀਰ ਸੱਟ ਲੱਗਣ ਕਾਰਨ ਰੋਹਿਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਅਣਪਛਾਤਾ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਰੋਹਿਤ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਹਿਤ ਘਰ ਦੇ ਦੋਵੇਂ ਪਰਿਵਾਰਾਂ 'ਚ ਇਕਲੌਤਾ ਬੇਟਾ ਸੀ।
ਐਤਵਾਰ ਨੂੰ ਹੋਵੇਗਾ ਪੋਸਟਮਾਰਟਮ
ਸਿਵਲ ਹਸਪਤਾਲ ਵਿਖੇ ਥਾਣਾ ਹਰਿਆਣਾ 'ਚ ਤਾਇਨਾਤ ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਧਾਰਾ 279, 304-ਏ ਤੇ 337 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਬੱਸ ਨੇ ਥ੍ਰੀ-ਵੀਲਰ ਨੂੰ ਮਾਰੀ ਟੱਕਰ, ਇਕ ਮਹਿਲਾ ਦੀ ਮੌਤ ਤੇ 4 ਜ਼ਖਮੀ
NEXT STORY