ਫਤਹਿਗੜ੍ਹ ਸਾਹਿਬ (ਜੱਜੀ) : ਪਿੰਡ ਚਨਾਰਥਲ ਖੁਰਦ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਥਾਣਾ ਮੂਲੇਪੁਰ ਦੇ ਐੱਸ. ਐੱਚ. ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਸੁਹਾਗਹੇੜੀ ਨੇ ਪੁਲਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਮਿਹਨਤ ਮਜਦੂਰੀ ਦਾ ਕੰਮ ਕਰਦਾ ਹੈ। ਬੀਤੇ ਦਿਨ ਉਹ ਜੱਗਾ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਸੁਹਾਗਹੇੜੀ, ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਦੇ ਨਾਲ ਦਿਹਾੜੀ ਕਰਨ ਲਈ ਗਿਆ ਸੀ ਅਤੇ ਜਦੋਂ ਸ਼ਾਮ ਨੂੰ ਉਹ ਜੱਗਾ ਸਿੰਘ ਦੇ ਮੋਟਰਸਾਈਕਲ ਨੰਬਰ ਪੀ. ਬੀ 23 ਈ ਐੱਨ 1018 'ਤੇ ਸਵਾਰ ਹੋ ਕੇ ਵਾਪਸ ਪਿੰਡ ਸੁਹਾਗਹੇੜੀ ਨੂੰ ਆ ਰਹੇ ਸਨ ਕਿ ਪਿੰਡ ਚਨਾਰਥਲ ਖੁਰਦ ਨੇੜੇ ਹੀ ਪਿੰਡ ਸੁਹਾਗਹੇੜੀ ਵੱਲੋਂ ਆ ਰਹੇ ਇੱਕ ਤੇਜ਼ ਰਫਤਾਰ ਟੈਂਪੂ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜੱਗਾ ਸਿੰਘ ਦੀ ਮੌਕੇ ਪਰ ਹੀ ਮੌਤ ਹੋ ਗਈ ਅਤੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
ਟੈਂਪੂ ਚਾਲਕ ਮੌਕੇ ਤੋਂ ਟੈਂਪੂ ਸਮੇਤ ਫਰਾਰ ਹੋ ਗਿਆ। ਰਾਹਗੀਰਾਂ ਨੇ ਚੁੱਕ ਕੇ ਉਨ੍ਹਾਂ ਨੂੰ ਸੀ.ਐੱਚ. ਸੀ. ਹਸਪਤਾਲ ਚਨਾਰਥਲ ਕਲਾਂ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ ਜੱਗਾ ਸਿੰਘ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਵਿਚ ਰਖਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ। ਦਵਿੰਦਰ ਸਿੰਘ ਦੇ ਬਿਆਨਾਂ 'ਤੇ ਟੈਂਪੂ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜੱਗਾ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਟ੍ਰੈਫਿਕ ਸਮੱਸਿਆ ਨੇ ਕੀਤਾ ਬੁਰਾ ਹਾਲ, ਪੁਲਸ ਚਲਾਨ ਕੱਟਣ ਵਿਚ ਰੁੱਝੀ
NEXT STORY