ਮਲੋਟ (ਜੁਨੇਜਾ) : ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਪਿੰਡ ਕਰਨੀਵਾਲਾ ਵਿਖੇ ਸੋਮਵਾਰ ਸਵੇਰੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ’ਚ ਕਾਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਬਠਿੰਡਾ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਬਲੋਚਕੇਰਾ ਅਤੇ ਉਸਦੀ ਪਤਨੀ ਗੁਰਪ੍ਰੀਤ ਕੌਰ ਅੱਜ ਸਵੇਰੇ ਫਿਰੋਜ਼ਪੁਰ ਤੋਂ ਸਵਿਫਟ ਕਾਰ ਨੰਬਰ ਪੀ. ਬੀ. 53 ਸੀ 8769 ’ਤੇ ਆਪਣੇ ਪਿੰਡ ਵਾਪਸ ਆ ਰਹੇ ਸਨ।
ਇਸ ਦੌਰਾਨ ਮਲੋਟ-ਸ੍ਰੀ ਮੁਕਤਸਰ ਸਾਹਿਬ ਰਾਸ਼ਟਰੀ ਰਾਜਮਾਰਗ 354 ’ਤੇ ਪਿੰਡ ਕਰਨੀਵਾਲਾ ਨੇੜੇ ਕਾਰ ਪੁਲੀ ਦੀ ਬੁਰਜੀ ਨਾਲ ਟਕਰਾਅ ਗਈ। ਹਾਦਸੇ ਨਾਲ ਜਿੱਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਉਥੇ ਹੀ ਦੋਵੇਂ ਪਤੀ-ਪਤਨੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੁਰਪ੍ਰੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੁਰਿੰਦਰ ਸਿੰਘ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੱਡੀ ਨੂੰ ਇਕ ਸਾਈਡ ’ਤੇ ਕਰਵਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
NEXT STORY