ਸਾਦਿਕ (ਪਰਮਜੀਤ) : ਬੀਤੀ ਰਾਤ ਸਾਦਿਕ-ਫਰੀਦਕੋਟ ਮੁੱਖ ਸੜਕ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ, ਜੋ ਸਾਦਿਕ ਵਿਖੇ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਬੀਤੀ ਰਾਤ ਕਰੀਬ 9 ਵਜੇ ਜਦੋਂ ਉਹ ਆਪਣੀ ਦੁਕਾਨ (ਰੇਹੜੀ) ਬੰਦ ਕਰ ਕੇ ਘਰ ਪਰਤ ਰਿਹਾ ਸੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਾਦਿਕ ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਮ੍ਰਿਤਕ ਦੇਹ ਅਤੇ ਹਾਦਸਾਗ੍ਰਸਤ ਟਰੱਕ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY