ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਮੁਕਤਸਰ-ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਤਿਆਰ ਸਿੰਘ ਵਜੋਂ ਹੋਈ ਹੈ, ਜੋ ਇਕ ਪੁਲਸ ਮੁਲਾਜ਼ਮ ਸੀ ਅਤੇ 2 ਦਿਨ ਪਹਿਲਾਂ ਉਹ ਹੈੱਡ ਕਾਸਟੈਂਬਲ ਤੋਂ ਏ.ਐੱਸ.ਆਈ ਪਰਮੋਟ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਕਤਸਰ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਫਰਾਰ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ
NEXT STORY