ਪਟਿਆਲਾ, ਬਾਰਨ(ਇੰਦਰ ਖਰੋੜ,ਬਖਸ਼ੀ)—ਖੂਨੀ ਸੜਕ ਵਜੋਂ ਜਾਣੀ ਜਾਂਦੀ ਸਰਹਿੰਦ-ਪਟਿਆਲਾ ਰੋਡ 'ਤੇ ਫਿਰ ਅੱਜ ਇਕ ਦਰਦਨਾਕ ਸੜਕ ਹਾਦਸੇ ਨੇ ਤਿੰਨ ਜਣਿਆਂ ਦੀ ਜਾਨ ਲੈ ਲਈ। ਅੱਜ ਪਟਿਆਲਾ-ਸਰਹਿੰਦ ਰੋਡ 'ਤੇ ਪਿੰਡ ਹਰਦਾਸਪੁਰ ਦੇ ਨਜ਼ਦੀਕ ਬਣੇ ਡੈਂਟਲ ਕਾਲਜ ਦੇ ਨੇੜੇ ਹੋਏ ਇਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਅਰੁਣ (25) ਵਾਸੀ ਕ੍ਰਿਸ਼ਨਾ ਕਾਲੋਨੀ ਅਬਲੋਵਾਲ ਅਤੇ ਮੋਨੂੰ (16) ਅਤੇ ਉਸਦੀ ਮਾਂ ਮਧੂ (40) ਸ਼ਾਮਲ ਹਨ। ਸੂਚਨਾ ਮਿਲਦੇ ਹੀ ਥਾਣਾ ਅਨਾਜ ਮੰਡੀ ਪੁਲਸ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪੁੱਜ ਗਏ।
ਸੂਚਨਾ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਤਿੰਨਾਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਉਕਤ ਤਿੰੰਨੋਂ, ਜੋ ਕਿ ਵਿਆਹ ਸਮਾਗਮ ਵਿਚ ਬਤੌਰ ਵੇਟਰ ਦਾ ਕੰਮ ਕਰਦੇ ਸਨ ਅਤੇ ਇਹ ਇਕ ਪੈਲੇਸ ਵਿਚ ਕੰਮ ਕਰਨ ਤੋਂ ਬਾਅਦ ਸਰਹਿੰਦ ਸਾਈਡ ਵੱਲੋਂ ਪਟਿਆਲਾ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ। ਜਦੋਂ ਉਹ ਹਰਦਾਸਪੁਰ ਬੱਸ ਸਟਾਪ ਦੇ ਨਜ਼ਦੀਕ ਸਨ ਤਾਂ ਉਸੇ ਸਮੇਂ ਪਟਿਆਲਾ ਵੱਲੋਂ ਇਕ ਪ੍ਰਾਈਵੇਟ ਬੱਸ, ਜੋ ਸਰਹੰਦ ਸਾਈਡ ਵੱਲ ਜਾ ਰਹੀ ਸੀ ਅਤੇ ਦੋਹਾਂ ਵਾਹਨਾਂ ਵਿਚ ਆਹਮੋ-ਸਾਹਮਣੇ ਟੱਕਰ ਹੋ ਗਈ। ਥਾਣੇ ਦੇ ਮੁਣਸ਼ੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਜ਼ਖਮੀ ਹੋਏ ਤੀਜੇ ਵਿਅਕਤੀ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਹਸਪਤਾਲ ਵਿਚ ਮੌਤ ਹੋ ਗਈ। ਮਾਮਲੇ ਦੀ ਜਾਂਚ ਐੱਸ. ਆਈ. ਜਸਵਿੰਦਰ ਸਿੰਘ ਕਰ ਰਹੇ ਹਨ।

ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸਾ ਵਾਪਰਣ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋਣ ਲੱਗਿਆ ਤਾਂ ਲੋਕਾਂ ਨੇ ਉਸਨੂੰ ਫੜ ਲਿਆ ਤੇ ਬੱਸ ਨੂੰ ਭੰਨਣ ਦੀ ਕੋਸ਼ਿਸ਼ ਕਰਨ ਲੱਗੇ ਪਰ ਮੌਕੇ 'ਤੇ ਪਹੁੰਚੀ ਪੁਲਸ ਨੇ ਸਥਿਤੀ ਨੂੰ ਸਾਂਭ ਲਿਆ। ਥਾਣਾ ਅਨਾਜ ਮੰਡੀ ਦੇ ਐੱਸ. ਐੱਚ. ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਜਾ ਕੇ ਲੋਕਾਂ ਦੇ ਬਿਆਨ ਦਰਜ ਕਰ ਕੇ ਡਰਾਈਵਰ ਖਿਲਾਫ਼ ਅਗਲੇਰੀ ਕੀਤੀ ਜਾ ਰਹੀ ਹੈ। ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਵਿਖੇ ਭੇਜਿਆ ਗਿਆ ਹੈ।
ਮੋਹਾਲੀ ਰੇਲਵੇ ਸਟੇਸ਼ਨ 'ਤੇ ਲੱਗੇਗੀ 'ਲਿਫਟ', ਜਲਦ ਸ਼ੁਰੂ ਹੋਵੇਗਾ ਕੰਮ
NEXT STORY