ਮਮਦੋਟ (ਸ਼ਰਮਾ) - ਬੀਤੀ ਰਾਤ 12.30 ਕੁ ਵਜੇ ਦੇ ਕਰੀਬ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ ਰੋਡ 'ਤੇ ਗੁੱਦੜਢੰਡੀ ਚੌਂਕ ਨੇੜੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਹਨ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ ਪੁੱਤਰ ਜੱਗਾ ਅਤੇ ਜੀਉਣਾ ਮੋੜ ਪੁੱਤਰ ਮੰਗਲ ਸਿੰਘ ਵਾਸੀ ਛਾਂਗਾ ਰਾਏ ਹਿਠਾੜ ਤਹਿਸੀਲ ਗੁਰੁਹਰਸਹਾਏ ਜ਼ਿਲਾ ਫਿਰੋਜ਼ਪੁਰ ਤੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਕ੍ਰਿਸ਼ਨ ਤੇ ਜੀਉਣਾ ਮੋੜ ਘਰੋਂ ਆਪਣੇ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਦਾ ਪਤਾ ਕਰਨ ਜਾ ਰਹੇ ਸਨ। ਰਾਤ ਨੂੰ ਘਰ ਵਾਪਸ ਆਉਂਦੇ ਸਮੇਂ ਜਦੋਂ ਉਹ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁੱਦੜਢੰਡੀ ਚੌਂਕ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਦੇਖੋ ਵਾਇਰਲ ਵੀਡੀਓ ਨੇ ਕਿਵੇਂ ਖੋਲ੍ਹੀ ਜੇਲ ਅਧਿਕਾਰੀਆਂ ਦੀ ਪੋਲ
NEXT STORY