ਨਾਭਾ (ਰਾਹੁਲ, ਜਗਨਾਰ): ਨਵੇਂ ਸਾਲ ਦੇ ਪਹਿਲੇ ਦਿਨ ਇਸ ਪਰਿਵਾਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਨਾਭਾ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 7 ਮੈਂਬਰ ਜੋ ਕਿ ਨਵੇਂ ਸਾਲ ਵਾਲੇ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਨਤਮਸਤਕ ਹੋ ਕੇ ਨਾਭਾ ਆ ਰਹੇ ਸਨ ਉਨ੍ਹਾਂ ਦੀ ਰਸਤੇ 'ਚ ਪਿੰਡ ਲੁਬਾਣਾ ਕੋਲ ਕਾਰ ਸਵਾਰ ਪੁਲਸ ਮੁਲਾਜ਼ਮ ਦੀ ਗੱਡੀ ਨਾਲ ਆਹਮਣੇ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 7 ਮੈਂਬਰਾਂ 'ਚੋਂ ਬਜ਼ੁਰਗ ਪਤੀ-ਪਤਨੀ ਦੀ ਮੌਕੇ ਤੇ ਮੌਤ ਹੋ ਗਈ ਅਤੇ ਪਰਿਵਾਰ ਦੇ 5 ਮੈਂਬਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ 'ਚ ਪੁਲਸ ਮੁਲਾਜ਼ਮ ਵੀ ਗੰਭੀਰ ਰੂਪ 'ਚ ਫੱਟੜ ਹੋ ਗਿਆ।
ਪੀੜਤ ਪਰਿਵਾਰ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਪੁਲਸ ਮੁਲਾਜ਼ਮ ਸ਼ਰਾਬੀ ਹਾਲਤ 'ਚ ਸੀ ਜਿਸ ਕਰਕੇ ਇਹ ਵੱਡਾ ਹਾਦਸਾ ਵਾਪਰਿਆ।ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸੜਕ ਹਾਦਸੇ 'ਚ ਦੋਵੇਂ ਕਾਰਾਂ ਦੀ ਟੱਕਰ 'ਚ ਇੱਕੋ ਪਰਿਵਾਰ ਦੇ 7 ਮੈਂਬਰ ਆਏ ਸਨ ਜਿਸ ਵਿੱਚ 2 ਦੀ ਮੌਤ ਹੋ ਚੁੱਕੀ ਹੈ ਅਤੇ ਇਕ ਪੁਲਸ ਮੁਲਾਜ਼ਮ ਵੀ ਫੱਟੜ ਹੋਇਆ ਹੈ ਜਿਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਿਹੜੇ ਕਾਨੂੰਨ ਦਾ ਪਾਠ ਪੜ੍ਹਾਉਣ ਵਾਲੇ ਆਪ ਹੀ ਨਸ਼ੇ 'ਚ ਧੁੱਤ ਹੋ ਕੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਤਾਂ ਅਜਿਹੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਬਾਦਲਾਂ ਖਿਲਾਫ ਵੱਡਾ ਧਮਾਕਾ ਕਰਨ ਜਾ ਰਹੇ ਨੇ ਪਰਮਿੰਦਰ ਸਿੰਘ ਢੀਂਡਸਾ! (ਵੀਡੀਓ)
NEXT STORY