ਜਲੰਧਰ (ਵਿਕਰਮ, ਸੋਨੂੰ)— ਜਲੰਧਰ-ਅੰਮ੍ਰਿਤਸਰ ਹਾਈਵੇਅ ਦੇ ਚੁਗਿੱਟੀ ਫਲਾਈਓਵਰ 'ਤੇ ਬਾਰਿਸ਼ ਦੇ ਪਾਣੀ ਕਰਕੇ ਸਵਿੱਫਟ ਗੱਡੀ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ ਏ. ਐੱਸ. ਆਈ. ਦੇ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੀਚਾਰਡ ਮਸੀਹ ਵਾਸੀ ਅੰਮ੍ਰਿਤਸਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਏ. ਐੱਸ. ਆਈ. ਲੁਧਿਆਣਾ 'ਚ ਡਿਊਟੀ ਲਈ ਜਾ ਰਿਹਾ ਸੀ ਅਤੇ ਜਿਵੇਂ ਉਹ ਚੁਗਿੱਟੀ ਫਲਾਈਓਵਰ 'ਤੇ ਪਹੁੰਚਿਆ ਤਾਂ ਹਾਈਵੇਅ 'ਤੇ ਖੜ੍ਹਾ ਬਾਰਿਸ਼ ਦਾ ਪਾਣੀ ਸ਼ੀਸ਼ੇ 'ਤੇ ਡਿੱਗਣ ਨਾਲ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹਾਈਵੇਅ 'ਤੇ ਪਲਟ ਗਈ।
ਮੌਕੇ 'ਤੇ ਮੌਜੂਦ ਲੋਕਾਂ ਨੇ ਸਖਤ ਮਿਹਨਤ ਕਰਕੇ ਏ. ਐੱਸ. ਆਈ. ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦੇ ਹੀ ਪੀ. ਸੀ. ਆਰ. ਰੋਮੀਓ ਨੰਬਰ 19 ਗੱਡੀ ਦੇ ਏ. ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਇਸ ਦੀ ਸੂਚਨਾ ਥਾਣਾ ਰਾਮਾ ਮੰਡੀ ਦੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਚੀਨ ਤੋਂ ਆਏ ਵਿਅਕਤੀ ਤੋਂ ਜਾਣੋਂ ਕੋਰੋਨਾ ਵਾਇਰਸ ਦੇ ਅਨੁਭਵ
NEXT STORY