ਮੋਹਾਲੀ (ਸੰਦੀਪ) : ਏਅਰਪੋਰਟ ਰੋਡ ’ਤੇ ਬਾਕਰਪੁਰ ਲਾਈਟ ਪੁਆਇੰਟ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਥ੍ਰੀ-ਵ੍ਹੀਲਰ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਿਆਊ, ਜਸਪ੍ਰੀਤ ਵਾਸੀ ਪਿੰਡ ਬੂਟਾ ਸਿੰਘ ਬਨੂੜ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਥੇ ਹੀ ਦਵਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਪਰਵਿੰਦਰ ਸਿੰਘ ਤਿੰਨੇ ਵਾਸੀ ਪਿੰਡ ਬੂਟਾ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਦਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਜੀ.ਐੱਮ.ਸੀ.ਐੱਚ.-32 ਰੈਫਰ ਕਰ ਦਿੱਤਾ ਗਿਆ। ਅਰਸ਼ਦੀਪ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਤੇ ਪਰਵਿੰਦਰ ਸਿੰਘ ਡੇਰਾਬੱਸੀ ਹਸਪਤਾਲ 'ਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ
ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰੇਮ ਨੇ ਦੱਸਿਆ ਕਿ ਟਰੱਕ ਡਰਾਈਵਰ ਫਰਾਰ ਹੈ। ਉਸ ਦੇ ਖ਼ਿਲਾਫ਼ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਪੰਜੇ ਵਿਅਕਤੀ ਵਿਆਹ ਸਮਾਗਮਾਂ 'ਚ ਵੈਲੇਟ ਪਾਰਕਿੰਗ ਦਾ ਕੰਮ ਕਰਦੇ ਹਨ, ਜੋ ਸ਼ਨੀਵਾਰ ਰਾਤ ਨਵਾਂਗਾਓਂ 'ਚ ਇਕ ਵਿਆਹ ਸਮਾਰੋਹ ਵਿੱਚ ਗਏ ਸਨ ਤੇ ਆਟੋ 'ਚ ਸਵੇਰੇ ਕੰਮ ਤੋਂ ਬਨੂੜ ਵਾਪਸ ਆ ਰਹੇ ਸਨ। ਆਟੋ ਦਵਿੰਦਰ ਸਿੰਘ ਦਾ ਸੀ ਅਤੇ ਉਹੀ ਚਲਾ ਰਿਹਾ ਸੀ। ਸਵੇਰੇ ਸਾਢੇ 5 ਵਜੇ ਏਅਰਪੋਰਟ ਚੌਕ ’ਚ ਬਾਕਰਪੁਰ ਲਾਈਟ ਪੁਆਇੰਟ ਤੋਂ ਅੱਗੇ ਪਿੰਡ ਝੁੰਗੀਆਂ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਆਟੋ ਸੜਕ ਦੇ ਵਿਚਕਾਰ ਪਲਟ ਗਿਆ। ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਤਿੰਨਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ
NEXT STORY