ਤਲਵੰਡੀ ਭਾਈ (ਪਾਲ) : ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਗਿੱਲ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਘੱਲਖੁਰਦ ਪੁਲਸ ਨੇ ਇਕ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਜਗਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗਿੱਲ ਨੇ ਦੱਸਿਆ ਕਿ ਉਸ ਦਾ ਪਿਤਾ ਦਰਸ਼ਨ ਸਿੰਘ ਪੁੱਤਰ ਸਵ. ਲਛਮਣ ਸਿੰਘ ਵਾਸੀ ਪਿੰਡ ਗਿੱਲ ਇਕ ਕਾਰ ਡਰਾਈਵਰ ਸਰਬਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਠਿੰਡਾ ਚਲਾ ਰਿਹਾ ਸੀ, ਜਿਸ ਨੇ ਬਹੁਤ ਜ਼ੋਰ ਦੀ ਟੱਕਰ ਮਾਰੀ।
ਇਸ ਹਾਦਸੇ ਵਿਚ ਉਸ ਦੇ ਪਿਤਾ ਨੂੰ ਬਹੁਤ ਜ਼ਿਆਦਾ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਲੈ ਕੇ ਗਏ, ਜਿੱਥੇ ਡਾਕਟਰ ਸਾਹਿਬ ਨੇ ਉਸ ਦੇ ਪਿਤਾ ਦਰਸ਼ਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਲਓ ਜੀ! ਫੈਕਟਰੀ ਲੁੱਟਣ ਆਏ ਸੀ 'ਗੈਂਗਸਟਰ ਦੇ ਬੰਦੇ', ਵਾਪਸੀ 'ਤੇ Start ਨਹੀਂ ਕਰ ਸਕੇ ਆਪਣੀ ਹੀ ਬਾਈਕ ਤੇ ਫ਼ਿਰ...
NEXT STORY