ਜ਼ੀਰਾ (ਗੁਰਮੇਲ ਸੇਖਵਾਂ) : ਟਰੱਕ ਚਾਲਕ ਵੱਲੋਂ ਬੁਲਟ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ਨਾਲ ਕੀਤੇ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨੂੰ ਲੈ ਕੇ ਥਾਣਾ ਮੱਖੂ ਦੀ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ਿਕਾਇਤਕਰਤਾ ਮਨਜਿੰਦਰ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਆਸ਼ੀਕੇ ਨੇ ਦੱਸਿਆ ਕਿ ਉਸ ਦਾ ਪਤੀ ਪਰਮਿੰਦਰ ਸਿੰਘ ਅਤੇ ਉਸ ਦਾ ਭਤੀਜਾ ਸੁਖਮਨ ਸਿੰਘ ਬੁਲੇਟ ਮੋਟਰਸਾਈਕਲ ’ਤੇ ਮੋਗਾ ਜਾ ਰਹੇ ਸਨ।
ਇਸ ਦੌਰਾਨ ਅਣਪਛਾਤੇ ਟਰੱਕ ਚਾਲਕ ਨੇ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਟਰੱਕ ਚਲਾਉਂਦੇ ਉਸ ਦੇ ਪਤੀ ਤੇ ਭਤੀਜੇ ਨਾਲ ਹਾਦਸਾ ਕਰ ਦਿੱਤਾ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਮੁਲਜ਼ਮ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
NEXT STORY