ਭੀਖੀ (ਤਾਇਲ) : ਸਥਾਨਕ ਬੁਢਲਾਡਾ ਰੋਡ ’ਤੇ ਅਨਾਜ ਮੰਡੀ ਦੇ ਨਜ਼ਦੀਕ ਇੱਕ ਸਵਿੱਫਟ ਡਿਜ਼ਾਇਰ ਕਾਰ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ 2 ਔਰਤਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਜ਼ਖਮੀ ਹੋ ਗਿਆ। ਇਕੱਤਰ ਜਾਣਕਾਰੀ ਅਨੁਸਾਰ ਬੁਢਲਾਡਾ ਸਾਇਡ ਤੋਂ ਇਕ ਸਵਿੱਫਟ ਡਿਜ਼ਾਇਰ ਕਾਰ ਨੰਬਰ ਆ ਰਹੀ ਸੀ ਅਤੇ ਜਦੋਂ ਉਹ ਅਨਾਜ ਮੰਡੀ ਟੀ-ਪੁਆਇੰਟ ਦੇ ਨਜ਼ਦੀਕ ਪਹੁੰਚੀ ਤਾਂ, ਉੱਥੇ ਸੜਕ ਦੀ ਸਾਇਡ ’ਤੇ ਖੜ੍ਹੇ ਇਕ ਟਰਾਲੇ ਦੇ ਪਿੱਛੇ ਜਾ ਟਕਰਾਈ ਅਤੇ ਕਾਰ ਦੇ ਪਰਖੱਚੇ ਉੱਡ ਗਏ।
ਇਸ ਹਾਦਸੇ 'ਚ ਪਰਮਜੀਤ ਕੌਰ (45) ਪਤਨੀ ਪਰਮਜੀਤ ਸਿੰਘ ਅਤੇ ਮਹਿੰਦਰ ਕੌਰ (65) ਪਤਨੀ ਗੁਰਦੇਵ ਸਿੰਘ ਵਾਸੀਆਨ ਪਿੰਡ ਕੜੈਲ (ਸੰਗਰੂਰ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਭੀਖੀ ਪੁਲਸ ਦੇ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
NEXT STORY