ਗੁਰੂਹਰਸਹਾਏ (ਪਵਨ ਸਿਕਰੀ) : ਗੁਰੂਹਰਸਹਾਏ ’ਚ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਤੇਜ਼ ਰਫ਼ਤਾਰ ਅਤੇ ਅਸਾਵਧਾਨੀ ਕਾਰਨ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਬਜ਼ੁਰਗ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਟਰੈਕਟਰ ਟਰਾਲੀ ਚਲਾਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਕਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੁੱਕਣ ਖਾਂ ਵਾਲਾ ਨੇ ਦੱਸਿਆ ਕਿ ਉਹ ਬੀਤੀ 31 ਅਕਤੂਬਰ 2026 ਨੂੰ ਆਪਣੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਆਪਣੇ ਮਾਤਾ-ਪਿਤਾ ਨਾਲ ਫਿਰੋਜ਼ਪੁਰ ਤੋਂ ਜਲਾਲਾਬਾਦ ਵਿਖੇ ਰਿਸ਼ਤੇਦਾਰੀ ਵਿਚ ਜਾ ਰਿਹਾ ਸੀ।
ਜਦੋਂ ਉਹ ਸ਼ਾਮ ਕਰੀਬ 6.15 ਵਜੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਕਲਸੀ ਮਸ਼ੀਨਰੀ ਸਟੋਰ ਵਰਕਸ਼ਾਪ ਪਿੰਡੀ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਇਕ ਸਵਰਾਜ ਟਰੈਕਟਰ ਸਮੇਤ ਟਰਾਲੀ ਚਾਲਕ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਲਾਲਚੀਆ ਗਲਤ ਦਿਸ਼ਾ ਤੋਂ ਅਚਾਨਕ ਸਾਹਮਣੇ ਆ ਗਿਆ। ਟਰੈਕਟਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਟਰਾਲੀ ਮੋਟਰਸਾਈਕਲ ਵਿਚ ਜਾ ਵੱਜੀ। ਇਸ ਭਿਆਨਕ ਟੱਕਰ ਕਾਰਨ ਮੋਟਰਸਾਈਕਲ ’ਤੇ ਸਵਾਰ ਉਸ ਦੇ ਪਿਤਾ ਕਸ਼ਮੀਰ ਸਿੰਘ ਅਤੇ ਮਾਤਾ ਸੁਰਜੀਤ ਕੌਰ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।
ਹਾਦਸੇ ਵਿਚ ਕਸ਼ਮੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਮਾਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਕੇ ਬੇਹੋਸ਼ ਹੋ ਗਏ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਟਰੈਕਟਰ ਸਮੇਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਇੰਸਪੈਕਟਰ ਬਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
NEXT STORY