ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) - ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਚੜੇਵਾਨ ਕੋਲ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ, ਜਿਸ ਤੋਂ ਬਾਅਦ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਬਲਰਾਜ, ਸੁਰੇਸ਼ ਅਤੇ ਕੈਲਾਸ਼ ਕੁਮਾਰ ਵਜੋਂ ਹੋਈ ਹੈ, ਜੋ ਦਾਣਾ ਮੰਡੀ 'ਚ ਕੰਮ ਕਰਦੇ ਸਨ।
ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮਾਰਗ 'ਤੇ ਕੋਟਕਪੂਰਾ ਵਾਲੇ ਪਾਸੇ ਤੋਂ ਆ ਰਹੀ ਨਿੱਜੀ ਕੰਪਨੀ ਦੀ ਬਸ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬਸ ਦਰਖਤ 'ਚ ਜਾ ਵੱਜੀ। ਇਸ ਦੌਰਾਨ ਸੜਕ ਕਿਨਾਰੇ ਢਾਬੇ ਤੋਂ ਨਿਕਲ ਰਹੇ ਮੋਟਰਸਾਈਕਲ ਸਵਾਰਾਂ ਨੂੰ ਬਸ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ 2 ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਜਦੋਂ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।
ਅੰਬਾਲਾ ਹਲਕਿਆਂ 'ਚ ਅਕਾਲੀ ਦਲ ਵੱਲੋਂ ਆਜ਼ਾਦ ਉਮੀਦਵਾਰਾਂ ਦਾ ਸਮਰਥਨ
NEXT STORY