ਲਹਿਰਾਗਾਗਾ(ਗਰਗ, ਜਿੰਦਲ, ਮੰਗਲਾ)-ਬੀਤੀ ਰਾਤ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਅਧਿਆਪਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਏ. ਆਈ. ਈ. ਅਧਿਆਪਕ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਾਜਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਹਰਿਆਉ ਤੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਕੋਟੜਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਰੱਖੀ ਗਈ ਬੈਠਕ ਵਿਚ ਸ਼ਾਮਿਲ ਹੋਣ ਉਪਰੰਤ ਬੀਤੀ ਰਾਤ ਸੁਨਾਮ ਤੋਂ ਲਹਿਰਾਗਾਗਾ ਵੱਲ ਆ ਰਹੇ ਸਨ ਤਾਂ ਪਿੰਡ ਗੋਬਿੰਦਗੜ੍ਹ ਜੇਜੀਆਂ ਨਜ਼ਦੀਕ ਉਨ੍ਹਾਂ ਦੀ ਸਕੂਟਰੀ ਅੱਗੇ ਆਵਾਰਾ ਸਾਨ੍ਹ ਆ ਗਿਆ ਜਿਸ ਕਾਰਨ ਜ਼ਿਲਾ ਪ੍ਰਧਾਨ ਰਾਜਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ ।
ਖੇਤ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ
NEXT STORY