ਫਾਜ਼ਿਲਕਾ(ਲੀਲਾਧਰ, ਨਾਗਪਾਲ)—ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਸਥਾਨਕ ਵਾਨ ਬਾਜ਼ਾਰ ਵਿਚ ਟਰੈਕਟਰ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਸਬੰਧੀ ਟਰੈਕਟਰ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਸੋਹਨ ਸਿੰਘ ਵਾਸੀ ਪਿੰਡ ਠੰਗਨੀ ਨੇ ਦੱਸਿਆ ਕਿ 25 ਸਤੰਬਰ 2017 ਨੂੰ ਸਵੇਰੇ ਲਗਭਗ 11.30 ਵਜੇ ਸਥਾਨਕ ਵਾਨ ਬਾਜ਼ਾਰ ਵਿਚ ਉਸਦੇ ਭਰਾ ਦਰਸ਼ਨ ਸਿੰਘ ਦੀ ਸੜਕ ਹਾਦਸੇ ਵਿਚ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਪੁਲਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਉਕਤ ਟਰੈਕਟਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਪੈਂਚਾਂ ਵਾਲੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਰਿਵਾਰਾਂ ਦੇ ਟੁੱਟਣ ਦਾ ਸਭ ਤੋਂ ਵੱਡਾ ਕਾਰਨ ਮੋਬਾਇਲ ਫੋਨ ਦੀ ਦੁਰਵਰਤੋਂ
NEXT STORY