ਬਠਿੰਡਾ (ਸੁਖਵਿੰਦਰ)-ਗੋਨਿਆਣਾ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਠਿੰਡਾ-ਗੋਨਿਆਣਾ ਰੋਡ 'ਤੇ ਝੀਲ ਨੰ. 3 ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਹਾਦਸੇ ਦੌਰਾਨ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਅਤੇ ਹਾਈਵੇ ਇੰਚਾਰਜ ਹਰਬੰਸ ਸਿੰਘ ਮੌਕੇ 'ਤੇ ਪਹੁੰਚੇ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਜ਼ਖਮੀਆਂ ਦੀ ਪਛਾਣ ਜਸਵਿੰਦਰ ਕੌਰ ਪਤਨੀ ਜਰਨੈਲ ਸਿੰਘ (55) ਤੇ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ (56) ਵਾਸੀ ਬਠਿੰਡਾ ਵਜੋਂ ਹੋਈ ਹੈ।
ਕਾਰ ਦੀ ਟੱਕਰ ਨਾਲ 2 ਜ਼ਖਮੀ
ਲਾਲ ਸਿੰਘ ਬਸਤੀ 'ਚ ਕਾਰ ਦੀ ਟੱਕਰ ਨਾਲ 2 ਐਕਟਿਵਾ ਸਵਾਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸੰਸਥਾ ਵਰਕਰਾਂ ਵੱਲੋਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਦੀ ਪਛਾਣ ਆਯੂਸ਼ (22) ਤੇ ਕੁਲਵਿੰਦਰ ਸਿੰਘ (35) ਵਾਸੀ ਬਠਿੰਡਾ ਵਜੋਂ ਹੋਈ ਹੈ।
ਗਣਤੰਤਰ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਚੱਲੀ ਚੈਕਿੰਗ ਮੁਹਿੰਮ
NEXT STORY