ਗਿੱਦੜਬਾਹਾ (ਕੁਲਭੂਸ਼ਨ) - ਪਿੰਡ ਜੰਗੀਰਾਣਾ-ਪਿਓਰੀ ਰੋਡ 'ਤੇ ਅੱਜ ਦੇਰ ਸ਼ਾਮ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 3 ਜਣੇ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹੀਰਾ ਸਿੰਘ ਪੁੱਤਰ ਚੰਦ ਸਿੰਘ ਆਪਣੀ ਪਤਨੀ ਸੁਖਪ੍ਰੀਤ ਕੌਰ ਨਾਲ ਮੋਟਰਸਾਈਕਲ 'ਤੇ ਪਿਓਰੀ ਤੋਂ ਆਪਣੇ ਪਿੰਡ ਕੁੱਟੀ ਵੱਲ ਜਾ ਰਹੇ ਸਨ ਕਿ ਜਿਵੇਂ ਹੀ ਉਹ ਦੋਵੇਂ ਜੰਗੀਰਾਣਾ ਦੇ ਰਜਬਾਹੇ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ, ਜਿਸ ਨੂੰ ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਗੀਰਾਣਾ ਚਲਾ ਰਿਹਾ ਸੀ, ਦੇ ਨਾਲ ਟੱਕਰ ਹੋ ਗਈ। ਇਸ ਕਾਰਨ ਦੋਵੇਂ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਸੁਖਪ੍ਰੀਤ ਕੌਰ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਣ 'ਤੇ 108 ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਡਾਕਟਰਾਂ ਨੇ ਜਸਕਰਨ ਸਿੰਘ ਅਤੇ ਹੀਰਾ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ।
ਘਰ 'ਚੋਂ ਗਹਿਣੇ ਤੇ ਸਾਮਾਨ ਚੋਰੀ
NEXT STORY