ਮੋਗਾ (ਆਜ਼ਾਦ) - ਪਿੰਡ ਘੋਲੀਆਂ ਕਲਾਂ ਨੇੜੇ ਵੀਰਵਾਰ ਸਵੇਰੇ ਇਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਦੋਵਾਂ ਦੀ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਇਕ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਨੂੰ ਅੰਜਾਮ ਦੇਣ ਵਾਲੀ ਕਾਰ ਬੇਕਾਬੂ ਹੋ ਕੇ ਨੇੜਲੇ ਘਰ 'ਚ ਦਾਖਲ ਹੋ ਗਈ। ਸਿਵਲ ਹਸਪਤਾਲ 'ਚੋਂ ਮਿਲੀ ਜਾਣਕਾਰੀ ਅਨੁਸਾਰ ਲਿਆਕਤ ਅਲੀ ਪੁੱਤਰ ਹਰਪ੍ਰੀਤ ਖਾਨ ਅਤੇ ਤਰਸੇਮ ਖਾਨ ਪੁੱਤਰ ਮੱਘਰ ਖਾਨ ਨਿਵਾਸੀ ਨੱਥੋਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਵਾਸਤੇ ਮੋਗਾ ਨੂੰ ਜਾ ਰਹੇ ਸਨ ਜਦੋਂ ਉਹ ਪਿੰਡ ਘੋਲੀਆਂ ਕਲਾਂ ਤੋਂ ਅੱਗੇ ਚੜਿੱਕ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਨੂੰ ਇਲਾਜ ਵਾਸਤੇ ਭਾਈ ਘਨੱਈਆ ਸਮਾਜ ਸੇਵਾ ਸੋਸਾਇਟੀ ਦੀ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਨ੍ਹਾਂ ਦੋਵਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਜ਼ਖਮੀ ਤਰਸੇਮ ਖਾਨ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਗੁੰਡਾ ਟੈਕਸ : 'ਆਪ' ਨੇ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
NEXT STORY