ਦੀਨਾਨਗਰ (ਬਿਊਰੋ) - ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਰਮਾਨੰਦ ਪਿੰਡ ਨੇੜੇ ਪੰਜਾਬ ਸਰਕਾਰ ਦੀ ਜਿਪਸੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਟੱਕਰ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀਆਂ ਦੀ ਪਛਾਣ ਸਤਪਾਲ ਸਿੰਘ ਪੁੱਤਰ ਮੁਨਸ਼ੀ ਨਾਲ ਅਤੇ ਦਿਆ ਰਾਮ ਪੁੱਤਰ ਧਰਮ ਚੰਦ ਦੇ ਨਾਮ ਤੋਂ ਹੋਈ ਹੈ। ਆਲੇ ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਇੰਨ੍ਹਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀ 50 ਮੀਟਰ ਦੂਰ ਜਾ ਡਿੱਗ ਪਏੇ, ਜਿਸ ਨਾਲ ਸਰਕਾਰੀ ਜਿਪਸੀ ਦਾ ਬੁਰੀ ਤਰ੍ਹਾਂ ਨੁਕਸਾਨ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਮ੍ਰਿਤਕ ਵਿਅਕਤੀ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਤਾ ਪਤਾ ਲਗਾ ਹੈ ਕਿ ਇਸ ਹਾਦਸੇ ਤੋਂ ਬਾਅਦ ਪੁਲਸ ਜਿਪਸੀ ਦਾ ਡਰਾਇਵਰ ਮੌਕੇ 'ਤੇ ਫਰਾਰ ਹੋ ਗਿਆ।
ਪੁਲਸ ਨੇ ਨੌਜਵਾਨ ਦੇ ਅੰਨੇ ਕਤਲ ਦੀ ਗੁੱਥੀ ਸੁਲਝਾਈ, 3 ਗ੍ਰਿਫਤਾਰ
NEXT STORY