ਮੋਗਾ (ਅਾਜ਼ਾਦ) - ਮੋਗਾ-ਬਾਘਾਪੁਰਾਣਾ ਰੋਡ ’ਤੇ ਪਿੰਡ ਸਿੰਘਾਂਵਾਲਾ ਕੋਲ ਬੱਸ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਚਾਲਕ ਕਾਲਾ ਸਿੰਘ ਨਿਵਾਸੀ ਪਿੰਡ ਆਲਮਵਾਲਾ ਕਲਾਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਮੋਗਾ ਵੱਲੋਂ ਮੋਟਰਸਾਈਕਲ ਚਾਲਕ ਕਾਲਾ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਸ਼ਿਕਾਇਤ ’ਤੇ ਪ੍ਰੀਤਮ ਸਿੰਘ ਪੁੱਤਰ ਪੂਰਨ ਸਿੰਘ ਨਿਵਾਸੀ ਫਤਿਹਪੁਰ ਕਾਂਗਡ਼ਾ (ਹਿਮਾਚਲ ਪ੍ਰਦੇਸ਼) ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣਾ ਚਡ਼ਿੱਕ ਦੇ ਹੌਲਦਾਰ ਜਸਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਕਾਲਾ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦ ਉਹ ਪਿੰਡ ਸਿੰਘਾਂਵਾਲਾ ਦੇ ਕੋਲ ਪੁੱਜਾ ਤਾਂ ਹਿਮਾਚਲ ਟਰਾਂਸਪੋਰਟ ਦੀ ਉਕਤ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸਦੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਕੇਂਦਰੀ ਜੇਲ ’ਚ ਇਕ ਦਿਨ ਪਹਿਲਾਂ ਆਏ ਹਵਾਲਾਤੀ ਦੀ ਮੌਤ
NEXT STORY