ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਮੁਕਤਸਰ ਦੇ ਪਿੰਡ ਔਲਖ ਨੇੜੇ ਬੀਤੀ ਦੇਰ ਰਾਤ ਇਕ ਸਵਿਫਟ ਡਿਜ਼ਾਇਰ ਕਾਰ ਦੀ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਕਾਰ ਸਵਾਰ 3 ਨੌਜਵਾਨਾਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ ਗੰਭੀਰ ਤੌਰ 'ਤੇ ਜ਼ਖਮੀ ਹੋਏ ਇਕ ਨੌਜਵਾਨ ਨੂੰ ਇਲਾਜ ਲਈ ਮਲੋਟ ਤੋਂ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲੇ 2 ਨੌਜਵਾਨ ਮਲੋਟ ਸ਼ਹਿਰ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਸ ਹਾਦਸੇ 'ਚ ਜ਼ਖਮੀ ਨੌਜਵਾਨ ਦੀ ਪਛਾਣ ਤਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਇਹ ਨੌਜਵਾਨ ਵਾਟਰ ਵਰਕਸ ਵਿਭਾਗ ਤੋਂ ਪਹਿਲਾਂ ਮਲੋਟ 'ਚ ਨੌਕਰੀ ਕਰਦੇ ਸਨ ਅਤੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਦੀ ਬਦਲੀ ਮੁਕਤਸਰ 'ਚ ਹੋਈ ਸੀ। ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਟਰੈਕਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਤੇ ਟਰੈਕਟਰ ਟਰਾਲੀ ਦੇ ਪਰਖੱਚੇ ਉੱਡ ਗਏ। ਜਿਥੇ ਕਾਰ ਟੁਕੜੇ-ਟੁਕੜੇ ਹੋ ਗਈ ਉੱਥੇ ਟਰੈਕਟਰ ਦਾ ਅਗਲਾ ਹਿੱਸਾ ਵੀ ਉੱਡ ਗਿਆ। ਦੋਵੇਂ ਵਾਹਨਾਂ ਦੇ ਟੁਕੜੇ ਸੜਕ 'ਤੇ ਬਿਖਰੇ ਪਏ ਹਨ। ਇਸ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਆਖਰ ਮੀਡੀਆ ਸਾਹਮਣੇ ਆਏ ਹਰਪਾਲ ਚੀਮਾ, ਖਹਿਰਾ ਬਾਰੇ ਬੋਲੇ ਅਜਿਹੇ ਬੋਲ (ਵੀਡੀਓ)
NEXT STORY