ਨਾਭਾ (ਰਾਹੁਲ) - ਨਾਭਾ ਭਾਦਸੋਂ ਰੋਡ 'ਤੇ ਇਨੋਵਾ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਮਾਂ-ਪੁੱਤ ਦੀਆਂ ਲਾਸ਼ਾਂ 10 ਫੁੱਟ ਉੱਪਰ ਦਰਖਤ ਨਾਲ ਟਕਰਾ ਗਈਆਂ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਨਾਭਾ ਦੇ ਹਸਪਤਾਲ ਭੇਜ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਮ੍ਰਿਤਕ ਗੁਰਪ੍ਰੀਤ ਸਿੰਘ (26) ਨੂੰ ਕੁਝ ਮਹੀਨੇ ਪਹਿਲਾਂ ਹੀ ਸਿਹਤ ਵਿਭਾਗ 'ਚ ਨੌਕਰੀ ਮਿਲੀ ਸੀ। ਗੁਰਪ੍ਰੀਤ ਆਪਣੀ ਮਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਭਾ ਬਲਾਕ ਦੇ ਪਿੰਡ ਪਹਾੜਪੁਰ ਭੈਣ ਨੂੰ ਲੋਹੜੀ ਦੇਣ ਜਾ ਰਿਹਾ ਸੀ ਕਿ ਉਸ ਨੂੰ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ।

ਉਨ੍ਹਾਂ ਦਾ ਲੋਹੜੀ ਦਾ ਸਾਰਾ ਸਾਮਾਨ ਸੜਕ 'ਤੇ ਖਿਲਰ ਗਿਆ। ਦੱਸ ਦੇਈਏ ਕਿ ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਨਗਰ ਕੀਰਤਨ ਤੋਂ ਪਰਤ ਰਹੇ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
NEXT STORY