ਪਟਿਆਲਾ (ਜੋਸਨ,ਇੰਦਰਜੀਤ ਬਕਸ਼ੀ) — ਪਟਿਆਲਾ ਫਤਿਹਗੜ੍ਹ ਬਾਰਡਰ 'ਤੇ ਪਿੰਡ ਬਾਗੜੀਆ ਨੇੜੇ ਇਕ ਨਾਜਾਇਜ਼ ਸ਼ਰਾਬ ਨਾਲ ਭਰੀ ਸਕਾਰਪੀਓ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ 'ਚ 1 ਵਿਅਕਤੀ ਦੀ ਮੌਤ ਹੋ ਗਈ। ਦੁਰਘਟਨਾ ਦਾ ਮੁੱਖ ਕਾਰਨ ਗੱਡੀ ਦੀ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਉਕਤ ਵਿਅਕਤੀ ਗੱਡੀ 'ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਿਹਾ ਸੀ ਕਿ ਪੁਲਸ ਨੂੰ ਦੇਖ ਕੇ ਉਸ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਤੇਜ਼ ਰਫਤਾਰ ਹੋਣ ਕਾਰਨ ਗੱਡੀ ਬੇਕਾਬੂ ਹੋ ਗਈ ਤੇ ਪਲਟ ਗਈ। ਜਿਸ ਕਾਰਨ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਪਹੁੰਚ ਕੇ ਲਾਸ਼ ਤੇ ਗੱਡੀ 'ਚ ਪਏ ਸ਼ਰਾਬ ਦੇ ਜ਼ਖੀਰੇ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖਬਰ ਦਾ ਅਸਰ : ਪੰਚਾਇਤ ਨੇ ਪਾਣੀ ਦੇ ਨਿਕਾਸ ਲਈ ਸ਼ੁਰੂ ਕਰਾਇਆ ਕੰਮ
NEXT STORY