ਬਾਬਾ ਬਕਾਲਾ ਸਾਹਿਬ(ਰਾਕੇਸ਼)-ਬੀਤੀ ਰਾਤ ਜੀ. ਟੀ. ਰੋਡ ’ਤੇ ਸਥਿਤ ਘੁਮਿਆਰ ਕਾਲੋਨੀ ਬਿਆਸ ਵਿਖੇ ਵਾਪਰੇ ਇਕ ਹਾਦਸੇ ਦੌਰਾਨ ਮਾਂ ਦੀ ਮੌਤ ਅਤੇ ਧੀ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਦਵਿੰਦਰ ਕੌਰ ਪਤਨੀ ਸੁਖਜਿੰਦਰ ਸਿੰਘ ਆਪਣੀ 11 ਸਾਲਾ ਬੇਟੀ ਹਰਜੋਤ ਕੌਰ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਰਈਆ ਤੋਂ ਖਰੀਦੋ-ਫਰੋਖਤ ਕਰਕੇ ਵਾਪਸ ਆ ਰਹੀ ਸੀ ਕਿ ਪਿੱਛੋਂ ਆ ਰਹੇ ਇਕ ਤੇਜ਼ ਰਫਤਾਰ ਛੋਟਾ ਹਾਥੀ (ਪੀ. ਬੀ 02 ਡੀ.ਆਰ 3568) ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦਵਿੰਦਰ ਕੌਰ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸਦੀ ਬੇਟੀ ਹਰਜੋਤ ਕੌਰ ਜ਼ਖਮੀ ਹੋ ਗਈ। ਥਾਣਾ ਬਿਆਸ ਦੀ ਪੁਲਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਰ 'ਚ ਇਹ ਸਰਕਾਰੀ ਦਫ਼ਤਰ ਹੋਣਗੇ ਬੰਦ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY