ਮੋਗਾ (ਕਸ਼ਿਸ਼): ਮੋਗਾ ਦੇ ਪਿੰਡ ਜਨੇਰ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਇਲਾਕੇ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਵਾਪਰਿਆ, ਜਿਸ ਕਾਰਨ ਸੜਕ 'ਤੇ ਜਾ ਰਹੇ ਵਾਹਨ ਆਪਸ ਵਿੱਚ ਟਕਰਾ ਗਏ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਇਸ ਹਾਦਸੇ ਵਿੱਚ ਇੱਕ 10 ਟਾਇਰਾਂ ਵਾਲੀ ਗੱਡੀ (ਟਰੱਕ), ਜੋ ਕਿ ਬਜਰੀ ਨਾਲ ਲੱਦੀ ਹੋਈ ਸੀ, ਸੰਤੁਲਨ ਵਿਗੜਨ ਕਾਰਨ ਸੜਕ 'ਤੇ ਪਲਟ ਗਈ। ਇਸ ਦੇ ਨਾਲ ਹੀ ਦੂਸਰੇ ਪਾਸੇ ਇੱਕ ਸ਼ਿਫਟ ਕਾਰ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦਾ ਕਾਫੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ, ਪਰ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪ੍ਰੈੱਸ ਦੀ ਆਜ਼ਾਦੀ 'ਤੇ CM ਮਾਨ ਸਰਕਾਰ ਵੱਲੋਂ ਕੀਤੇ ਹਮਲੇ ਨੂੰ ਲੈ ਕੇ ਬਠਿੰਡਾ 'ਚ ਹੋਵੇਗਾ ਪ੍ਰਦਰਸ਼ਨ
NEXT STORY