ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਬਲਾਕ ਦੇ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਤੇ ਲੱਖੋਵਾਲ ਕਲਾਂ ਦੇ ਵਿਚਕਾਰ ਪੁਲੀ ਦੇ ਨੇੜੇ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਇੱਕ 22 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਸਮਰਾਲਾ ਵਜੋਂ ਹੋਈ ਹੈ।
ਕੰਬਾਈਨ ਹੇਠਾਂ ਆਇਆ ਮੋਟਰਸਾਈਕਲ
ਜਾਣਕਾਰੀ ਅਨੁਸਾਰ, ਪਰਮਿੰਦਰ ਸਿੰਘ ਆਪਣੇ ਦੋਸਤ ਨੂੰ ਪਿੰਡ ਜੁਲਫਗੜ੍ਹ ਮਿਲਣ ਤੋਂ ਬਾਅਦ ਵਾਪਸ ਆਪਣੇ ਘਰ ਸਮਰਾਲਾ ਜਾ ਰਿਹਾ ਸੀ। ਰਾਤ ਕਰੀਬ 8 ਵਜੇ ਜਦੋਂ ਉਹ ਲੱਖੋਵਾਲ ਖੁਰਦ ਅਤੇ ਕਲਾਂ ਵਿਚਕਾਰ ਪੁਲੀ ਕੋਲ ਪਹੁੰਚਿਆ, ਤਾਂ ਸਾਹਮਣੇ ਤੋਂ ਆ ਰਹੀ ਇੱਕ ਕੰਬਾਈਨ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ ਅਤੇ ਉਸ ਦਾ ਮੋਟਰਸਾਈਕਲ ਕੰਬਾਈਨ ਦੇ ਹੇਠਾਂ ਜਾ ਵੜਿਆ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ ਹੋ ਗਈ।
ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਮਿੰਦਰ ਸਿੰਘ ਇੱਕ ਨਿੱਜੀ ਫਾਇਨਾਂਸ ਕੰਪਨੀ ਵਿੱਚ ਨੌਕਰੀ ਕਰਦਾ ਸੀ ਅਤੇ ਅਜੇ ਕੁਆਰਾ ਸੀ। ਬੇਹੱਦ ਮੰਦਭਾਗੀ ਗੱਲ ਇਹ ਹੈ ਕਿ ਪਰਮਿੰਦਰ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਨੇ ਹਰ ਕਿਸੇ ਦੀ ਅੱਖ ਨਮ ਕਰ ਦਿੱਤੀ ਹੈ।
ਪੁਲਸ ਵੱਲੋਂ ਕਾਰਵਾਈ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਸਬ-ਇੰਸਪੈਕਟਰ ਪੁਰਸ਼ੋਤਮ ਲਾਲ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਵੱਲੋਂ ਕੰਬਾਈਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਸਹਾਇਕ ਥਾਣੇਦਾਰ ਪੁਰਸ਼ੋਤਮ ਲਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਲਦੀ BMW ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਚੰਡੀਗੜ੍ਹ ਏਅਰਪੋਰਟ ਰੋਡ
NEXT STORY