ਮਾਨਸਾ (ਪਰਮਦੀਪ)- ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਵਿਖੇ ਧੁੰਦ ਕਾਰਨ ਬਠਿੰਡਾ ਤੋਂ ਸਰਦੂਲਗੜ੍ਹ ਆ ਰਹੀ ਇੱਕ ਬੱਸ ਦੀ ਟਰਾਲੇ ਨਾਲ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਟੱਕਰ ਵਿੱਚ ਬੱਸ ਸਵਾਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੇ ਮੇਲੇ 'ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ
ਸਰਦੂਲਗੜ੍ਹ ਨੇੜੇ ਸਰਦੂਲੇਵਾਲਾ ਵਿਖੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਬਠਿੰਡਾ ਤੋਂ ਸਰਦੂਲਗੜ੍ਹ ਆ ਰਹੀ ਫਰੈਂਡਜ਼ ਕੰਪਨੀ ਦੀ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਅੰਦਰ ਬੈਠੀਆਂ ਸਾਰੀਆਂ ਸਵਾਰੀਆਂ ਪ੍ਰਭਾਵਿਤ ਹੋਈਆਂ ਹਨ। ਇਸ ਹਾਦਸੇ 'ਚ 9 ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ ਸਰਦੂਲਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ। ਬੱਸ ਦੇ ਕੰਡਕਟਰ ਅਤੇ ਸਵਾਰੀਆਂ ਨੇ ਦੱਸਿਆ ਕਿ ਬੱਸ ਬਠਿੰਡਾ ਤੋਂ ਸਰਦੂਲਗੜ੍ਹ ਨੂੰ ਆ ਰਹੀ ਸੀ ਤਾਂ ਇਕ ਟਰਾਲਾ ਚਾਲਕ ਨੇ ਜਦੋਂ ਟਰਾਲਾ ਬੈਕ ਕੀਤਾ ਤਾਂ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਤਿਮ ਸੰਸਕਾਰ ਤੋਂ ਪਹਿਲਾਂ ਜ਼ਿਊਂਦਾ ਹੋਇਆ 80 ਸਾਲਾ ਬਜ਼ੁਰਗ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
NEXT STORY