ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਕੌਮੀ ਮਾਰਗ ਨੰਬਰ 21 (205) ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਬਰੂਵਾਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੇ ਘਟਨਾ ਸਥਾਨ 'ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਥਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ: ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ (60) ਪੁੱਤਰ ਜੀਤ ਸਿੰਘ ਵਾਸੀ ਪਿੰਡ ਬਰੂਵਾਲ ਅਤੇ ਵਿਸ਼ਵਨਾਥ (32) ਪੁੱਤਰ ਨੰਦ ਲਾਲ ਵਾਸੀ ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਵਿਅਕਤੀ ਪਿੰਡ ਬਰੂਵਾਲ ਦੀ ਹੱਦ ਅੰਦਰ ਮੁੱਖ ਮਾਰਗ ਦੇ ਕਿਨਾਰੇ ਖੜ੍ਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੀ ਕੀਰਤਪੁਰ ਸਾਹਿਬ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ, ਫਿਰ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY