ਜਲੰਧਰ (ਸੋਨੂੰ, ਮ੍ਰਿਦੁਲ)— ਜਲੰਧਰ ਦੇ ਬਸਤੀ ਦਾਨਿਸ਼ਮੰਦਾ ’ਚ ਪੈਂਦੀ ਨਾਹਲਾ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਹ ਹਾਦਸਾ ਕਰੀਬ ਰਾਤ 11 ਵਜੇ ਦੇ ਨੇੜੇ ਵਾਪਿਰਆ। ਮਿਲੀ ਜਾਣਕਾਰੀ ਮੁਤਾਬਕ 4 ਨੌਜਵਾਨ ਵ੍ਹਾਈਟ ਰੰਗ ਦੀ ਸਵਿੱਫਟ ਕਾਰ ’ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਇਸੇ ਦੌਰਾਨ ਰਸਤੇ ’ਚ ਗੱਡੀ ਇਕ ਦਰੱਖ਼ਤ ਨਾਲ ਟਕਰਾ ਗਈ। ਇਹ ਹਾਦਸਾ ਬੇਹੱਦ ਭਿਆਨਕ ਸੀ।
ਇਹ ਵੀ ਪੜ੍ਹੋ : ਜਲੰਧਰ: 8 ਮਹੀਨਿਆਂ ਦੇ ਬੱਚੇ ਦੀ ਮੌਤ ਤੋਂ ਬਾਅਦ ਭਿੜੇ ਦਾਦਕੇ ਤੇ ਨਾਨਕੇ, ਮੁਰਦਾ ਘਰ ’ਚ ਕੀਤਾ ਹੰਗਾਮਾ
ਮ੍ਰਿਤਕਾਂ ਦੀ ਪਛਾਣ ਜਸਕਰਨ ਅਤੇ ਬਾਂਕਾ ਖਿੰਦਰ ਦੇ ਰੂਪ ’ਚ ਹੋਈ ਹੈ, ਜੋਕਿ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਦੀ ਪਛਾਣ ਸੁਨੀਲ ਉਰਫ਼ ਸ਼ਿੱਲੀ, ਰਾਜਕੁਮਾਰ ਵਾਸੀ ਬਸਤੀਦਾਨਿਸ਼ਮੰਦਾਂ ਦੇ ਰੂਪ ’ਚ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟੀਆਂ ਖਾਂਦੇ ਹੋਏ ਪੁਲੀ ’ਤੇ ਚੜ੍ਹ ਸੜਕ ’ਤੇ ਆ ਗਈ। ਮੌਕੇ ’ਤੇ ਮੌਜੂਦ ਨੇੜੇ ਦੇ ਲੋਕਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਦੇ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਬਾਰੇ ਥਾਣਾ 5 ਨੰਬਰ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਸਾਨੂੰ ਸੂਚਨਾ ਮਿਲੀ ਸੀ ਕਿ ਇਥੇ ਇਕ ਹਾਦਸਾ ਵਾਪਰਿਆ ਹੈ। ਸਵਿੱਫਟ ਕਾਰ ਦੀ ਦਰੱਖ਼ਤ ਨਾਲ ਟੱਕਰ ਹੋਈ ਹੈ ਮੌਕੇ ’ਤੇ ਰਾਜ ਕੁਮਾਰ ਨੇ ਕਿਹਾ ਕਿ ਇਕ ਹੋਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਰਕੇ ਉਨ੍ਹਾਂ ਦੀ ਗੱਡੀ ਦਰੱਖ਼ਤ ਨਾਲ ਟਕਰਾ ਗਿਆ। ਰਾਜ ਕੁਮਾਰ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਧਰੀ ਧਰਾਈ ਰਹਿ ਗਈ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਲਖੀਮਪੁਰ ਘਟਨਾ 'ਤੇ 'ਆਪ' ਦਾ ਹੱਲਾ ਬੋਲ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ (ਤਸਵੀਰਾਂ)
NEXT STORY