ਜਲੰਧਰ (ਸੋਨੂੰ)— ਇਥੋਂ ਦੇ ਕਰਤਾਰਪੁਰ 'ਚ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਇਕ ਪ੍ਰਵਾਸੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਜੰਗ-ਏ-ਆਜ਼ਾਦੀ ਨੇੜੇ ਇਕ ਮੋਟਰਸਾਈਕਲ 'ਤੇ ਚਾਰ ਪ੍ਰਵਾਸੀ ਮਜ਼ਦੂਰਾਂ ਦੀ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਹਾਈਵੇਅ ਨਾਲ ਸਰਵਿਸ ਲਾਈਨ 'ਤੇ ਕਰਤਾਰਪੁਰ ਤੋਂ ਜਲੰਧਰ ਵੱਲ ਜਾ ਰਿਹਾ ਟਰੱਕ ਜਦੋਂ ਜੰਗ-ਏ-ਆਜ਼ਾਦੀ ਦੇ ਸਾਹਮਣੇ ਜੀ. ਟੀ. ਰੋਡ 'ਤੇ ਚੜ੍ਹਨ ਲੱਗਾ ਤਾਂ ਉਲਟ ਦਿਸ਼ਾ ਤੋਂ ਆ ਰਹੇ ਮੋਟਰਸਾਈਕਲ ਨਾਲ ਟਕੱਰਾ ਗਿਆ। ਹਾਦਸੇ 'ਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਬਛਨ ਪੁੱਤਰ ਘਸੀਟਾ, ਰਾਮੂ ਮਿਲਨ ਪੁੱਤਰ ਅਤਮਜ ਰਾਮ ਮਿਲਨ, ਦੁਰਗੇਸ਼ ਪੁੱਤਰ ਗੌਰੀ ਲਾਲ ਵਾਸੀ ਯੂ. ਪੀ. ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਰਾਮ ਲਕਸ਼ਮਣ ਵਜੋਂ ਹੋਈ ਹੈ, ਜਿਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
ਸਾਰੇ ਮਜ਼ਦੂਰ ਇਕ ਰਾਈਸ ਮਿਲ 'ਚ ਕੰਮ ਕਰਦੇ ਸਨ ਅਤੇ ਅੱਜ ਸਵੇਰੇ ਆਪਣੇ ਇਕ ਸਾਥੀ ਨੂੰ ਮਿਲਣ ਲਈ ਜਲੰਧਰ ਗਏ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ 'ਚ ਜਲਦ ਨਜ਼ਰ ਆਉਣਗੇ ਹਰੇ ਭਰੇ ਬਾਗ
NEXT STORY