ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਹਾਈਵੇਅ ’ਤੇ ਚੌਲਾਂਗ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ 10 ਵਿਅਕਤੀ ਜ਼ਖ਼ਮੀ ਹੋ ਗਏ। ਹਾਦਸਾ ਦੁਪਹਿਰ 2.40 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਕਠੁਆ (ਜੰਮੂ ਕਸ਼ਮੀਰ) ਤੋਂ ਜਲੰਧਰ ਵੱਲ ਪੱਲੇਦਾਰਾਂ ਨੂੰ ਲੈ ਕੇ ਜਾ ਰਹੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਂਦੇ ਹੋਏ ਹਾਈਵੇਅ ’ਤੇ ਪਲਟ ਗਿਆ।
ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਜਿਸ ਕਾਰਨ ਵਾਹਨ ਚਾਲਕ ਤਰਸੇਮ, ਪੱਲੇਦਾਰ ਬੋਧਰਾਜ ਪੁੱਤਰ ਅਮਰ ਨਾਥ, ਰਾਮ ਲਾਲ, ਬਬਲੂ, ਲੇਖ ਰਾਜ, ਅਸ਼ੋਕ, ਪੱਪੂ, ਮਨੁ, ਯਸ਼ਪਾਲ ਅਤੇ ਅਸ਼ੋਕ ਪੁੱਤਰ ਕਾਲੀ ਦਾਸ ਵਾਸੀ ਡੂਗਾਣੀ (ਕਠੁਆ) ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਹਾਈਵੇਅ ਪੁਲਸ ਦੀ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਪੱਲੇਦਾਰੀ ਦਾ ਕੰਮ ਕਰਨ ਵਾਲੇ ਇਹ ਮਜ਼ਦੂਰ ਜਲੰਧਰ ਕੰਮ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਰੁੜਕਾ ਕਲਾਂ ਪਿੰਡ ਦੀ ਪਹਿਲ, ਬਰਸਾਤੀ ਪਾਣੀ ਨੂੰ ਬਚਾਉਣ ਲਈ ਛੱਤ ’ਤੇ ਲਾਇਆ ‘ਵਾਟਰ ਰਿਚਾਰਜ ਪਲਾਂਟ’
ਮੁੱਖ ਮੰਤਰੀ ਦੇ ਹੁਕਮਾਂ ’ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਦੀ 151.45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ
NEXT STORY