ਮਾਹਿਲਪੁਰ (ਅਗਨੀਹੋਤਰੀ)-ਐਤਵਾਰ ਸਵੇਰੇ ਸਾਢੇ 11 ਵਜੇ ਦੇ ਕਰੀਬ ਮਾਹਿਲਪੁਰ-ਗਡ਼੍ਹਸ਼ੰਕਰ ਰੋਡ ’ਤੇ ਪਿੰਡ ਰਨਿਆਲਾ ਦੇ ਨਜ਼ਦੀਕ ਇਕ ਦਰਦਨਾਕ ਸਡ਼ਕ ਹਾਦਸੇ ਵਿਚ ਮਾਂ-ਧੀ ਅਤੇ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਪੰਜ ਸਾਲਾ ਮਾਸੂਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਉਸ ਦੀ ਵੀ ਬਾਅਦ ’ਚ ਮੌੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਦੋਵੇਂ ਵਾਹਨ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਦਸੂਹਾ, ਆਪਣੀ ਪੰਜ ਸਾਲਾ ਬੇਟੀ ਕਰਨਜੋਤ ਕੌਰ ਨੂੰ ਲੈ ਕੇ ਆਪਣੇ ਕੋਲ ਰਹਿਣ ਲਈ ਆਈ ਆਪਣੀ ਮਾਤਾ ਗੁਰਦੀਪ ਕੌਰ ਪਤਨੀ ਹਰਨੌਨਿਹਾਲ ਸਿੰਘ ਵਾਸੀ ਪਿੰਡ ਚੱਕ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਲਈ ਕਾਰ ਨੰਬਰ ਪੀ. ਬੀ. 07 ਬੀ. ਪੀ. 3580 ’ਚ ਜਾ ਰਹੇ ਸਨ। ਜਦੋਂ ਉਹ ਪਿੰਡ ਰਨਿਆਲਾ ਦੇ ਬਾਹਰਵਾਰ ਪਹੁੰਚੇ ਤਾਂ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਇਕ ਕੈਂਟਰ ਨੰਬਰ ਪੀ. ਬੀ. 08 ਸੀ. ਬੀ. 2296 ਨਾਲ ਸਿੱਧੀ ਟਕਰਾ ਗਈ।
ਇਹ ਵੀ ਪੜ੍ਹੋ : ਟੂਰਨਾਮੈਂਟ ਤੋਂ ਬਾਅਦ ਕਬੱਡੀ ਖਿਡਾਰੀ ’ਤੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਅੱਖੀਂ ਦੇਖਣ ਵਾਲਿਆਂ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਇੰਨੀ ਜ਼ੋਰ ਨਾਲ ਧਮਾਕਾ ਹੋਇਆ ਕਿ ਕੋਲੋਂ ਲੰਘ ਰਹੇ ਕਈ ਵਾਹਨ ਜ਼ੋਰਦਾਰ ਆਵਾਜ਼ ਸੁਣ ਕੇ ਰੁਕ ਗਏ। ਟੱਕਰ ਹੋਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਕਾਰ ਚਾਲਕ ਵਿੱਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਦੀਪ ਕੌਰ ਅਤੇ ਜਗਜੀਤ ਕੌਰ ਨੂੰ ਰਾਹਗੀਰਾਂ ਨੇ ਬਡ਼ੀ ਮੁਸ਼ਕਿਲ ਨਾਲ ਕਾਰ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਹ ਵੀ ਦਮ ਤੋਡ਼ ਚੁੱਕੀਆਂ ਸਨ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਸਮੱਗਲਰ ਗ੍ਰਿਫ਼ਤਾਰ ਤੇ 78 ਲੱਖ ਦੀ ਡਰੱਗ ਮਨੀ ਬਰਾਮਦ
ਗੰਭੀਰ ਹਾਲਤ ’ਚ ਬੱਚੀ ਕਰਨਜੋਤ ਨੂੰ ਲੋਕਾਂ ਨੇ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ, ਜਿਥੇ ਉਸ ਦੀ ਵੀ ਮੌਤ ਹੋ ਗਈ। ਥਾਣਾ ਮੁਖੀ ਜਸਵੰਤ ਸਿੰਘ ਅਤੇ ਸੈਲਾ ਚੌਕੀ ਇੰਚਾਰਜ ਸਤਨਾਮ ਸਿੰਘ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਾਹਨ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PM ਮੋਦੀ ਦੇ ਮੋਹਾਲੀ ਦੌਰੇ ਦੀ ਸੁਰੱਖਿਆ ਦੀ ਨਿਗਰਾਨੀ CM ਮਾਨ ਖ਼ੁਦ ਕਰ ਰਹੇ
NEXT STORY