ਜਲੰਧਰ(ਮ੍ਰਿਦੁਲ/ਮਹੇਸ਼)— ਸ਼ਹਿਰ ਦੇ ਪੀ. ਏ. ਪੀ. ਚੌਕ ਦੇ ਕੋਲ ਤੇਜ਼ ਰਫਤਾਰ ਟਰੱਕ ਦੀ ਲਪੇਟ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ (54) ਪੁੱਤਰ ਕਿਸ਼ੋਰੀ ਲਾਲ ਵਾਸੀ ਮੋਹਾਨ ਬਿਹਾਰ ਨਗਰ ਦੇ ਰੂਪ 'ਚ ਹੋਈ ਹੈ। ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਸਤੀ ਅੱਡਾ 'ਚ ਆਪਣੀ ਸ਼ੀਸ਼ੇ ਦੀ ਦੁਕਾਨ 'ਤੇ ਜਾ ਰਿਹਾ ਸੀ ਅਤੇ ਟਰੱਕ ਦੀ ਲਪੇਟ 'ਚ ਆ ਗਿਆ।
ਇਸ ਦੌਰਾਨ ਮੌਕੇ 'ਤੇ ਹੀ ਉਸ ਨੇ ਦਮ ਤੋੜ ਦਿੱਤਾ। ਥਾਣਾ ਕੈਂਟ ਦੀ ਪੁਲਸ ਨੇ ਟਰੱਕ ਚਾਲਕ ਨੂੰ ਫੜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਭੇਜ ਦਿੱਤਾ ਹੈ।
ਪੀ. ਜੀ. : ਬਹੁਤਿਆਂ ਦਾ ਰਿਕਾਰਡ ਨਾ 'ਗਮਾਡਾ' ਤੇ ਨਾ ਹੀ ਪੁਲਸ ਕੋਲ
NEXT STORY