ਟਾਂਡਾ (ਗੁਪਤਾ)— ਪਿੰਡ ਪੰਡੋਰੀ ਦੇ ਕੋਲ ਇਕ ਅਣਪਛਾਤੀ ਇਨੋਵਾ ਗੱਡੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨੈਣੋਵਾਲ ਵੈਦ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਜੋ ਕਿ ਪਿੰਡ ਨੈਣੋਵਾਲ ਵੈਦ ਵਿਖੇ ਫਰਨੀਚਰ ਦੀ ਦੁਕਾਨ ਕਰਦਾ ਹੈ, ਸ਼ਾਮ ਨੂੰ ਆਪਣੇ ਮੋਟਰਸਾਈਕਲ 'ਤੇ ਵਾਪਸ ਜਾ ਰਿਹਾ ਸੀ ਕਿ ਪਿੰਡ ਪੰਡੋਰੀ ਦੇ ਕੋਲ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ। ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ 108 ਨੰਬਰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਟਾਂਡਾ ਪਹੁੰਚਾਇਆ, ਜਿਥੋਂ ਉਸ ਦੀ ਗੰਭੀਰ ਹਾਲਤ ਦੇਖਦਿਆਂ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਅਨੁਸਾਰ ਇਨੋਵਾ ਗੱਡੀ ਦੇ ਚਾਲਕ ਨੇ ਪਹਿਲਾਂ ਇਕ ਰਿਕਸ਼ਾ ਨੂੰ ਵੀ ਫੇਟ ਮਾਰੀ। ਇਸ ਹਾਦਸੇ 'ਚ ਰਿਕਸ਼ਾ ਚਾਲਕ ਤਾਂ ਵਾਲ-ਵਾਲ ਬਚ ਗਿਆ ਪਰ ਰਿਕਸ਼ਾ ਕਾਫੀ ਨੁਕਸਾਨਿਆ ਗਿਆ। ਇਨੋਵਾ ਗੱਡੀ ਦਾ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ।
ਪਲਾਟ ਦੇ ਨਾਂ 'ਤੇ ਔਰਤ ਨੇ ਮਾਰੀ 11 ਲੱਖ ਦੀ ਠਗੀ, ਮਾਮਲਾ ਦਰਜ
NEXT STORY