ਟਾਂਡਾ (ਜਸਵਿੰਦਰ)— ਬੁੱਧਵਾਰ ਸਵੇਰੇ ਕਰੀਬ 7.30 ਵਜੇ ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਇਕ ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਜਨ ਸਿੰਘ (60) ਪੁੱਤਰ ਕਰਤਾਰ ਸਿੰਘ ਵਾਸੀ ਸਲੇਮਪੁਰ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰੜਾ ਮੋੜ ਕੋਲ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਉਥੇ ਮੌਜੂਦ ਲੋਕਾਂ ਵੱਲੋਂ 108 ਨੰਬਰ ਐਂਬੂਲੈਂਸ ਰਾਹੀਂ ਸਿਵਲ ਹਸਪਾਤਲ ਟਾਂਡਾ ਪਹੁੰਚਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਾਹਨ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।
ਬੀ. ਐਡ ਕਾਲਜ 'ਚ ਅਧਿਆਪਨ ਕੌਸ਼ਲ ਦੇ ਹੋਏ ਮੁਕਾਬਲੇ
NEXT STORY