ਨਵਾਂਸ਼ਹਿਰ/ ਜਾਡਲਾ (ਤ੍ਰਿਪਾਠੀ/ਔਜਲਾ)-ਨਵਾਂਸ਼ਹਿਰ-ਜਾਡਲਾ ਮਾਰਗ ’ਤੇ ਪਿੰਡ ਸਨਾਵਾ ਵਿਖੇ ਵਾਪਰੇ ਸਡ਼ਕ ਹਾਦਸੇ ਵਿਚ ਨਨਾਣ-ਭਰਜਾਈ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 8 ਸਾਲ ਦਾ ਲੜਕਾ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਨਵਾਂਸ਼ਹਿਰ ਵੱਲੋਂ ਪਿੰਡ ਸਨਾਵਾ ਵੱਲੋਂ ਜਾ ਰਹੀ ਸਕੂਟੀ ਸਵਾਰ ਮਹਿਲਾ ਉਸ ਦੀ ਨਨਾਣ ਅਤੇ 8 ਸਾਲਾ ਲੜਕਾ ਜਦੋਂ ਪਿੰਡ ਸਨਾਵਾ ਵਿਖੇ ਲਾਈਟਾਂ ਦੇ ਨੇੜੇ ਪਿੰਡ ਸਨਾਵਾ ਵੱਲੋਂ ਮੋੜ ਕੱਟਣ ਲੱਗੀ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਸਕੂਟੀ ਨੂੰ ਆਪਣੀ ਚਪੇਟ ਵਿਚ ਲੈ ਲਿਆ, ਜਿਸ ਦੇ ਚਲਦੇ ਸਕੂਟੀ ਸਵਾਰ ਰਾਜਵਿੰਗਰ ਕੌਰ (35) ਪਤਨੀ ਰਵਿੰਦਰ ਸਿੰਘ, ਉਸ ਦੀ ਨਨਾਣ ਜਸਪ੍ਰੀਤ ਕੌਰ (18) ਪੁੱਤਰੀ ਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮ੍ਰਿਤਕਾ ਰਾਜਵਿੰਦਰ ਕੌਰ ਦਾ 8 ਸਾਲਾ ਲੜਕਾ ਮਨਕੀਰਤ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ ਕਾਂਗਰਸ 'ਚ ਉੱਠੀ ਬਗਾਵਤ, ਮੇਅਰ ਜਗਦੀਸ਼ ਰਾਜਾ ਨੇ ਵਿਧਾਇਕ ਬੇਰੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਹਾਦਸੇ ਦੀ ਖ਼ਬਰ ਮਿਲਦੇ ਹੀ ਏ. ਐੱਸ. ਆਈ. ਸੁਰਿੰਦਰ ਪਾਲ ਦੀ ਅਗਵਾਈ ਹੇਠ ਪੁਲਸ ਨੇ ਮੌਕੇ ’ਤੇ ਹੀ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਤਾਂ ਉੱਥੇ ਹੀ ਲੜਕੇ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਾਂਚ ਅਫ਼ਸਰ ਨੇ ਦੱਸਿਆ ਕਿ ਹਾਦਸੇ ਦੇ ਜ਼ਿੰਮੇਵਾਰ ਚਾਲਕ ਸਬੰਧੀ ਜਾਣਕਾਰੀ ਮਿਲੀ ਹੈ, ਜਿਸ ਸਬੰਧੀ ਕਾਰਵਾਈ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਪੁਲਸ ਨੇ ਕਲੀਅਰ ਕਰਵਾਇਆ ਟ੍ਰੈਫਿਕ
ਇਥੇ ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇਅ ’ਤੇ ਵਾਪਰੇ ਅਤੇ ਧੁੰਦਲੇ ਹੋਏ ਵਾਤਾਵਰਣ ਦੇ ਚਲਦੇ ਕਿਸੇ ਵੀ ਹੋਰ ਸੰਭਾਵਿਤ ਹਾਦਸੇ ਨੂੰ ਰੋਕਣ ਲਈ ਪੁਲਸ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਟ੍ਰੈਫਿਕ ਨੂੰ ਕਲੀਅਰ ਕਰਵਾਇਆ।
ਇਹ ਵੀ ਪੜ੍ਹੋ: ਕਾਂਗਰਸ ਹਾਈਕਮਾਨ ਦੇ 3-3 ਸਰਵੇ ਰਿਪੋਰਟਾਂ ਦੇ ਆਧਾਰ ’ਤੇ ਟਿਕਟਾਂ ਦੀ ਵੰਡ ਦੇ ਦਾਅਵਿਆਂ ਨੇ ਠੱਗੇ ਕਈ ਦਾਅਵੇਦਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ’ਚ ਵੱਡੀ ਵਾਰਦਾਤ, ਦੋਸਤਾਂ ਨੇ ਘਰੋਂ ਲਿਜਾ ਕੇ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY